Ferozepur News

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਸਬੰਧੀ ਡੀ.ਸੀ. ਤੇ ਐਸ.ਐਸ.ਪੀ. ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਕਰਨਗੇ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਸਬੰਧੀ ਡੀ.ਸੀ. ਤੇ ਐਸ.ਐਸ.ਪੀ. ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਕਰਨਗੇ ਮੀਟਿੰਗ

ਫਿਰੋਜ਼ਪੁਰ, 1 ਮਈ, 2025: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਗਰੈਂਡ ਵਿਲਾ ਰਿਜੋਰਟ ਫਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ 2 ਮਈ ਨੂੰ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ (ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ) ਅਤੇ ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ) ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਦੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਰੂਰੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੀਟਿੰਗ ਨੂੰ ਸਫਲ ਬਣਾਉਣ ਲਈ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ੇ ਦੇ ਖਾਤਮੇ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਸਮੇਤ ਨਸ਼ਾ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਲਈ ਵਿਲੇਜ ਡਿਫੈਂਸ ਕਮੇਟੀਆਂ ਦਾ ਸਹਿਯੋਗ ਲੈਣ ਦੇ ਸਬੰਧ ਵਿੱਚ ਕੈਬਨਿਟ ਮੰਤਰੀਆਂ ਵੱਲੋਂ ਇਹ ਮੀਟਿੰਗ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ ਤਾਂ ਜੋ ਸੂਬੇ ਵਿੱਚ ਨਸ਼ੇ ਦਾ ਜੜ ਤੋਂ ਖਾਤਮਾ ਕੀਤਾ ਜਾ ਸਕੇ।

ਇਸ ਦੌਰਾਨ ਐਸਐਸਪੀ ਨੇ ਸੁਰੱਖਿਆ, ਪਾਰਕਿੰਗ ਆਦਿ ਸਬੰਧੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਮੀਟਿੰਗ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਸਰਪੰਚ ਆਦਿ ਮੋਹਤਬਰ ਵਿਅਕਤੀ ਮੀਟਿੰਗ ਵਿੱਚ ਹਿੱਸਾ ਲੈਣਗੇ, ਜਿਸ ਲਈ ਸੁਰੱਖਿਆ, ਆਵਾਜਾਈ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿੱਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਐਸ.ਡੀ.ਐਮ. ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button