ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਵਧੀਆ ਸਿੱਖਿਆ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਿਸੇਸ਼ ਤੌਰ ਤੇ ਯਤਨਸ਼ੀਲ – ਰਣਬੀਰ ਸਿੰਘ ਭੁੱਲਰ
ਵਿਧਾਇਕ ਭੁੱਲਰ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਵਧੀਆ ਸਿੱਖਿਆ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਿਸੇਸ਼ ਤੌਰ ਤੇ ਯਤਨਸ਼ੀਲ – ਰਣਬੀਰ ਸਿੰਘ ਭੁੱਲਰ
ਵਿਧਾਇਕ ਭੁੱਲਰ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਫ਼ਿਰੋਜ਼ਪੁਰ 3 ਮਈ, 2025: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਰਾਜ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਨਿਹਾਲੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕਮਾਲੇ ਵਾਲਾ, ਸਰਕਾਰੀ ਪ੍ਰਾਇਮਰੀ /ਹਾਈ ਸਕੂਲ ਦੁਲਚੀ ਕੇ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾਕਟਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-3 ਸ ਰਣਜੀਤ ਸਿੰਘ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਆਮ ਘਰਾਂ ਦੇ ਬੱਚੇ ਵਿਸ਼ਵ ਪੱਧਰੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ।
ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਿੱਦਿਅਕ ਮਿਆਰਾਂ ਨੂੰ ਉੱਚਾ ਚੁੱਕਣਾ ਹੈ ਅਤੇ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ। ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।
ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਗੁਰਜੀਤ ਸਿੰਘ ਚੀਮਾ, ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਕਟੋਰਾ, ਅਮਰਿੰਦਰ ਸਿੰਘ ਬਰਾੜ, ਸੁਰਿੰਦਰ ਸਿੰਘ ਗਿੱਲ, ਪਿੰਡ ਨਿਹਾਲੇ ਵਾਲਾ ਬੋਹੜ ਸਿੰਘ, ਸਰਪੰਚ ਬਲਵੀਰ ਸਿੰਘ ਸਰਪੰਚ, ਬਚਨ ਸਿੰਘ ਨੰਬਰਦਾਰ, ਜਗਜੀਤ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ, ਸੁਖਦੇਵ ਸਿੰਘ, ਪਿੰਡ ਕਮਾਲੇਵਾਲਾ ਮੇਜਰ ਸਿੰਘ ਸਰਪੰਚ, ਹਰਬੰਸ ਸਿੰਘ, ਜਗਜੀਤ ਸਿੰਘ ਸਰਪੰਚ, ਅਮਰੀਕ ਸਿੰਘ, ਕਾਬਲ ਸਿੰਘ, ਸਵਰਨ ਸਿੰਘ, ਦਿਲਬਾਗ ਸਿੰਘ ਨੰਡਾ, ਮੇਜਰ ਸਿੰਘ ਥਿੰਦ, ਸਰਬਜੀਤ ਸਿੰਘ ਨੰਡਾ, ਜਗਦੇਵ ਸਿੰਘ ਮੱਲ, ਹਰਪ੍ਰੀਤ ਸਿੰਘ ਨਾਗਪਾਲ, ਅਨੋਖ ਸਿੰਘ ਨਾਗਪਾਲ, ਦੁਲਚੀ ਕੇ ਤੋਂ ਪ੍ਰਗਟ ਸਿੰਘ, ਮੰਤਰੀ ਮੱਲ ਦੁਲਚੀ ਕੇ ਅਤੇ ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।