ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਨੇ ਵਿਕਾਸ ਕਾਰਜਾਂ ਲਈ ਰਾਸ਼ੀ ਜਾਰੀ ਕੀਤੀ
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਨੇ ਵਿਕਾਸ ਕਾਰਜਾਂ ਲਈ ਰਾਸ਼ੀ ਜਾਰੀ ਕੀਤੀ
ਫ਼ਿਰੋਜ਼ਪੁਰ, 6 ਮਈ, 2025: ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਿਰੋਜ਼ਪੁਰ ਸ. ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਪਿੰਡ ਨੂਰਪੁਰ ਸੇਠਾਂ ਬਲਾਕ ਫਿਰੋਜ਼ਪੁਰ ਵਿਖੇ ਸਟਰੀਟ ਲਾਈਟਾਂ ਲਗਾਉਣ ਲਈ 1 ਲੱਖ ਰੁਪਏ ਦੀ ਰਾਸ਼ੀ ਅਤੇ ਸਰਕਾਰੀ ਹਾਈ ਸਕੂਲ ਸਤੀਏਵਾਲਾ ਵਿਖੇ ਗਰਾਊਂਡ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਲਈ 1.5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਚੇਅਰਮੈਨ ਸ. ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨਾਲ ਆਮ ਪਬਲਿਕ ਅਤੇ ਸਕੂਲ ਦੇ ਵਿਦਿਆਰਥੀਆਂ/ਅਧਿਆਪਕਾਂ ਨੂੰ ਲਾਭ ਮਿਲੇਗਾ। ਇਸ ਮੌਕੇ ਪਿੰਡਾਂ ਦੇ ਅਹੁਦੇਦਾਰਾਂ ਅਤੇ ਸਕੂਲ ਵੱਲੋਂ ਵਿਕਾਸ ਲਈ ਇਹ ਰਾਸ਼ੀ ਜਾਰੀ ਕਰਨ ਲਈ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਦਾ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਅਮਨਦੀਪ ਕੌਰ ਸਰਪੰਚ, ਕੁਲਦੀਪ ਸਿੰਘ ਭੁੱਲਰ ਸਰਪੰਚ, ਰਜਨੀ ਬਾਲਾ, ਰਜਿੰਦਰ ਕੌਰ, ਲਖਵੰਤ ਸਿੰਘ, ਸੰਜੀਵ ਕੁਮਾਰ, ਗੁਰਬਾਜ ਸੰਧੂ ਸਕੂਲ ਸਟਾਫ ਮੈਂਬਰਜ਼, ਸੁਖਵਿੰਦਰ ਸਿੰਘ ਮੈਂਬਰ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਸੁਖਦੀਪ ਸਿੰਘ, ਵਿਵੇਕ ਟਾਂਗਰਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।