Ferozepur News
ਬਲੱਡ ਬੈਂਕ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਬਲੱਡ ਬੈਂਕ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ
ਫ਼ਿਰੋਜ਼ਪੁਰ, 9 ਮਈ, 2025: ਮਾਨਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ ਭਾਰਤੀ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਦੀ ਹਦਾਇਤ ਅਨੁਸਾਰ ਪੰਜਾਬ ਰਾਜ ਦੇ ਸਾਰੇ ਜਿਲ੍ਹਿਆਂ ਵਿੱਚ ਅੱਜ ਮਿਤੀ 9 ਮਈ 25 ਨੂੰ ਖੂਨਦਾਨ ਕੈਂਪ ਲਗਾਏ ਗਏ।
ਇਸੇ ਹੀ ਲੜੀ ਵਿੱਚ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਫਿਰੋਜ਼ਪੁਰ ਦੀ ਅਗਵਾਈ ਹੇਠ ਬਲੱਡ ਬੈਂਕ ਸਿਵਲ ਹਸਪਤਾਲ, ਫਿਰੋਜ਼ਪੁਰ ਵਿਖੇ ਵੀ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਲੰਟੀਅਰ ਵਿਸ਼ੇਸ਼ ਕਰਕੇ ਨੌਜਵਾਨ ਨੇ ਖੂਨਦਾਨ ਕੀਤਾ, ਇਨ੍ਹਾਂ ਖੂਨਦਾਨੀਆਂ ਵਲੋਂ 51 ਯੂਨਿਟ ਖੂਨ ਇਕੱਠਾ ਹੋਇਆ।