ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਫਿਰੋਜ਼ਪੁਰ 15 ਮਈ, 2025: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀ ਦੇ ਦਿਸ਼ਾਂ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ, ਝੋਕ ਹਰੀਹਰ, ਵਿਖੇ ਕਾਨੂੰੰਨੀ ਸਾਖਰਤਾ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਅਨੁਰਾਧਾ ਜੀ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ। ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ ਜਾਂਦਾ ਹੈ।
ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸਮੇਂ—ਸਮੇਂ ਸਿਰ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਮਿਤੀ 13.09.2025 ਨੂੰ ਲਗਾਈ ਜਾ ਰਹੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਸੈਮੀਨਾਰ ਦੌਰਾਨ ਉਨ੍ਹਾਂ ਵੱਲੋਂ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ।
ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 15100 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ। ਅੰਤ ਵਿੱਚ ਇਸ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਵੱਲੋਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।