Ferozepur News
ਵਿਧਾਇਕ ਰਣਬੀਰ ਭੁੱਲਰ ਨੇ ਨਵੀਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਰੀ ਝੰਡੀ ਦਿੱਤੀ
ਜ਼ਿਲ੍ਹੇ ਨਾਗਰਿਕਾਂ ਦੀ ਸੁਰੱਖਿਆ ਸਾਡੀ ਮੁੱਖ ਤਰਜ਼ੀਹ

ਵਿਧਾਇਕ ਰਣਬੀਰ ਭੁੱਲਰ ਨੇ ਨਵੀਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਰੀ ਝੰਡੀ ਦਿੱਤੀ
ਜ਼ਿਲ੍ਹੇ ਨਾਗਰਿਕਾਂ ਦੀ ਸੁਰੱਖਿਆ ਸਾਡੀ ਮੁੱਖ ਤਰਜ਼ੀਹ
ਫਿਰੋਜ਼ਪੁਰ 15 ਮਈ, 2025: ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 1.5 ਕਰੋੜ ਰੁਪਏ ਦੀ ਲਾਗਤ ਨਾਲ ਫਿਰੋਜ਼ਪੁਰ ਦੇ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਐਡਵਾਂਸ ਤਕਨਾਲੋਜੀ ਵਾਲੀ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਅੱਜ ਵਿਧਾਇਕ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦੇ ਕੇ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਫਾਇਰ ਬ੍ਰਿਗੇਡ ਵਿਭਾਗ ਫਿਰੋਜ਼ਪੁਰ ਨੂੰ ਅਤਿ-ਆਧੁਨਿਕ ਅੱਗ ਬੁਝਾਊ ਯੰਤਰ ਹੀ ਮੁਹੱਇਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸੇਵਾਵਾਂ ਹੋਰ ਕਾਰਗਰ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਉਪਕਰਨ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਐਡਵਾਂਸ ਤਕਨਾਲੋਜੀ ਵਾਲੀ ਫਾਇਰ ਬ੍ਰਿਗੇਡ ਅੱਗ ਤੇ ਜਲਦੀ ਕਾਬੂ ਪਾਉਣ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਆਧੁਨਿਕ ਉਪਕਰਨ ਇਮਾਰਤ ਡਿੱਗਣ, ਵਾਹਨਾਂ ਦੇ ਨੁਕਸਾਨੇ ਜਾਣ ਅਤੇ ਹੋਰ ਚੁਣੌਤੀਆਂ ਸਮੇਂ ਜਿਉਂਦੇ ਵਿਅਕਤੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢਣ ਲਈ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਾਡੀ ਮੁੱਖ ਤਰਜ਼ੀਹ ਹੈ ਅਤੇ ਪੰਜਾਬ ਸਰਕਾਰ ਐਮਰਜੈਂਸੀ ਹਾਲਾਤਾਂ ‘ਚ ਬੁਨਿਆਦੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ।
ਇਸ ਮੌਕੇ ਕਾਰਜਸਾਧਕ ਅਫਸਰ ਪੂਨਮ ਭਟਨਾਗਰ, ਏ.ਐਮ.ਈ ਲਵਪ੍ਰੀਤ ਸਿੰਘ, ਸੁਪਰੰਡ ਸੁਖਪਾਲ ਸਿੰਘ, ਹਿਮਾਂਸ਼ੂ ਠੱਕਰ, ਨੇਕ ਪ੍ਰਤਾਪ ਸਿੰਘ, ਬਲਰਾਜ ਸਿੰਘ ਕਟੋਰਾ, ਮਨਜੀਤ ਨਿੱਕੂ, ਗੰਗਨ ਕੰਤੋੜ, ਸਲਵਿੰਦਰ ਸਿੰਘ ਐਮ.ਸੀ, ਗੁਲਸ਼ਨ ਗੱਖੜ, ਰਜਨੀਸ਼ ਸ਼ਰਮਾ, ਸ਼ਹਿਬਾਜ਼ ਸਿੰਘ, ਮੇਜਰ ਸਿੰਘ, ਅਮਰੀਕ ਸਿੰਘ ਆਦਿ ਤੋਂ ਇਲਾਵਾ ਫਾਇਰ ਬ੍ਰਿਗੇਡ ਦੇ ਕਰਮਚਾਰੀ ਹਾਜ਼ਰ ਸਨ।