ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨੇ ਗੈਰ ਸੰਗਠਿਤ ਕਾਮਿਆਂ ਦੀ ਰਜਿਸਟ੍ਰੇਸ਼ਨ ਸਬੰਧੀ ਲਗਾਇਆ ਸੁਵਿਧਾ ਕੈਂਪ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨੇ ਗੈਰ ਸੰਗਠਿਤ ਕਾਮਿਆਂ ਦੀ ਰਜਿਸਟ੍ਰੇਸ਼ਨ ਸਬੰਧੀ ਲਗਾਇਆ ਸੁਵਿਧਾ ਕੈਂਪ
ਫਿਰੋਜ਼ਪੁਰ 16 ਮਈ, 2025 : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀ ਦੇ ਦਿਸ਼ਾਂ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਲੇਬਰ ਵਿਭਾਗ, ਫਿਰੋਜ਼ਪੁਰ ਅਤੇ ਕਾਮਨ ਸਰਵਿਸ ਸੈਂਟਰ, ਫਿਰੋਜ਼ਪੁਰ ਦੇ ਨਾਲ ਲੇਬਰ ਸ਼ੈੱਡ, ਫਿਰੋਜ਼ਪੁਰ ਵਿਖੇ ਗੈਰ ਸੰਗਠਿਤ ਕਾਮਿਆਂ ਨੂੰ ਰਜ਼ਿਸਟਰਡ ਕਰਨ ਸਬੰਧੀ ਸੁਵਿਧਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਕਾਮਨ ਸਰਵਿਸ ਸੈਂਟਰ, ਫਿਰੋਜ਼ਪੁਰ ਦੇ ਨੁਮਾਇੰਦਿਆਂ ਵੱਲੋਂ ਗੈਰ ਸੰਗਠਿਤ ਕਾਮਿਆਂ ਨੂੰ ਈ—ਸ਼੍ਰਮ ਪੋਰਟਲ ਉੱਪਰ ਰਜਿਸਟਰਡ ਕੀਤਾ ਗਿਆ ਅਤੇ ਉਹਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦੇ ਲਾਭ ਬਾਰੇ ਵੀ ਲੇਬਰ ਵਿਭਾਗ, ਫਿਰੋਜ਼ਪੁਰ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸ੍ਰੀ ਗਗਨ ਗੋਕਲਾਨੀ, ਪੈਨਲ ਐਡਵੋਕੇਟ ਵੀ ਮੋਜੂਦ ਸਨ, ਜਿਹਨਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਪਾਸੋਂ ਮੁਹੱਈਆਂ ਕਰਵਾਈ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਹੋਰ ਲਾਭਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਦਫਤਰ ਦੇ ਲੈਡਲਾਇਨ ਨੰਬਰ ਅਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ।