Ferozepur News

‘ਪੰਜਾਬ ਸਿੱਖਿਆ ਕ੍ਰਾਂਤੀ’: ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਅੰਤਰਾਸ਼ਟਰੀ ਪੱਧਰ ਦਾ ਬਣਾਉਣ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਰਣਬੀਰ ਭੁੱਲਰ 

'ਪੰਜਾਬ ਸਿੱਖਿਆ ਕ੍ਰਾਂਤੀ': ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’
ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਅੰਤਰਾਸ਼ਟਰੀ ਪੱਧਰ ਦਾ ਬਣਾਉਣ ਲਈ ਲਗਾਤਾਰ ਯਤਨਸ਼ੀਲ : ਵਿਧਾਇਕ ਰਣਬੀਰ ਭੁੱਲਰ
-ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਫਿਰੋਜ਼ਪੁਰ, 16 ਮਈ, 2025:        ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਕੇਂਦਰੀ ਜੇਲ, ਸਰਕਾਰੀ ਪ੍ਰਾਇਮਰੀ ਮਾਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬੀ.ਪੀ.ਈ.ਓ ਸ. ਰਣਜੀਤ ਸਿੰਘ, ਬੀ.ਪੀ.ਈ.ਓ ਸ਼੍ਰੀਮਤੀ ਸੁਮਨਦੀਪ ਕੌਰ ਹਾਜ਼ਰ ਸਨ
    ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਅੰਤਰਾਸ਼ਟਰੀ ਪੱਧਰ ਦਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਅਤ ਸਮਾਜ ਹੀ ਇੱਕ ਮਜਬੂਤ ‘ਤੇ ਸ਼ਕਤੀਸ਼ਾਲੀ ਰਾਸ਼ਟਰ ਦੀ ਨੀਂਹ ਬਣਦਾ ਹੈ।
             ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸੂਬੇ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਕਿਉਂਕਿ ਇਹੀ ਇੱਕੋ ਇੱਕ ਸਾਧਨ ਹੈ ਜਿਸ ਨਾਲ ਸਮਾਜ ਨੂੰ ਖੁਸ਼ਹਾਲ ਅਤੇ ਬਰਾਬਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
       ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਹਲਕਾ ਕੋਆਰਡੀਨੇਟਰ,ਹਿਮਾਂਸ਼ੂ ਠੱਕਰ,ਦਲੇਰ ਸਿੰਘ ਭੁੱਲਰ,ਰਜਨੀਸ਼ ਕੁਮਾਰ ਸ਼ਰਮਾ, ਮੈਡਮ ਨਿਤਿਮਾ, ਗੁਰਬਚਨ ਸਿੰਘ ਭੁੱਲਰ, ਬਲਕਾਰ ਸਿੰਘ ਗਿੱਲ, ਸੰਦੀਪ ਟੰਡਨ,ਸੁਰਿੰਦਰ ਸਿੰਘ ਗਿੱਲ, ਗਗਨ ਕੰਤੋੜ,ਨਿਰਮਲ ਸਿੰਘ ਰੱਜੀਵਾਲਾ,ਸ਼ਰਨਜੀਤ ਸਿੰਘ ਲਹਿਰੀ,ਨਰਿੰਦਰ ਗਰੋਵਰ,ਹਰਮੀਤ ਸਿੰਘ ਖਾਈ,ਬਿੱਟੂ ਰਮੇਸ਼ ਸਰਪੰਚ, ਬਿੱਟੂ, ਮਲਕੀਤ ਸਿੰਘ ਸਰਪੰਚ,ਰਣਜੀਤ ਸਿੰਘ ਸਰਪੰਚ ਸਮੇਤ ਕਈ ਪਤਵੰਤੇ  ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button