ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਕੀਤਾ ਵਿਚਾਰ-ਵਟਾਂਦਰਾ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਕੀਤਾ ਵਿਚਾਰ-ਵਟਾਂਦਰਾ
ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ
ਮੀਟਿੰਗ ਮੌਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਕੀਤੀਆਂ ਹੱਲ
ਫ਼ਿਰੋਜ਼ਪੁਰ, 22 ਮਈ, 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈਆਂ ਦਾ ਮੌਕੇ ਤੇ ਹੱਲ ਵੀ ਕੀਤਾ ਗਿਆ।
ਪੰਜਾਬ ਰਾਜ ਦੇ ਜੀ.ਐਸ.ਟੀ, ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਵੀ ਕਿਹਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਕਈਆਂ ਮੁਸ਼ਕਲਾਂ ਦਾ ਹੱਲ ਵੀ ਕਰ ਰਹੇ ਹਨ ਅਤੇ ਕਈ ਮੁਸ਼ਕਲਾਂ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਕਾਰਵਾਈ ਕਰ ਰਹੇ ਹਨ।
ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।
ਇਸ ਮੌਕੇ ਐਡੀਸ਼ਨਲ ਕਮਿਸ਼ਨਰ ਸੇਲ ਟੈਕਸ ਸ੍ਰੀ ਕੁਲਵਿੰਦਰ ਵਰਮਾ, ਸ੍ਰੀ ਪਵਨ ਐਸ.ਆਈ.ਪੀ.ਯੂ. ਫਾਜ਼ਿਲਕਾ, ਸੇਲ ਟੈਕਸ ਅਫ਼ਸਰ ਪ੍ਰਭਜੋਤ ਸਿੰਘ, ਵਿਸ਼ਾਲ ਸ਼ਰਮਾ, ਸੇਲ ਇੰਸਪੈਕਟਰ ਸ੍ਰੀ ਸੰਜੀਵ, ਨਿਰਮਲਜੀਤ ਸਿੰਘ, ਹਰਜੀਤ ਸਿੰਘ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ।