‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫਿਰੋਜ਼ਪੁਰ 29 ਮਈ , 2025: ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਹਲਕੇ ਦੇ ਸਰਕਾਰੀ ਹਾਈ ਸਕੂਲ ਰਹੀਮੇ ਕੇ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਛਾਂਗਾ ਖੁਰਦ, ਸਰਕਾਰੀ ਹਾਈ ਸਕੂਲ ਚੱਕ ਘੁਭਾਈ ਉਰਫ ਟਾਂਗਣ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਕਿਲੀ ਵਾਲੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਬੀ.ਐਨ.ਓ. ਚਰਨ ਸਿੰਘ ਥਿੰਦ ਹਾਜ਼ਰ ਸਨ।
ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਇੰਟਰੈਕਟਿਵ ਪੈਨਲ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਨਿਸ਼ਚਿਤ ਤੌਰ ’ਤੇ ਲਾਹੇਵੰਦ ਸਾਬਿਤ ਹੋ ਰਹੀਆਂ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ।
ਇਸ ਮੌਕੇ ਵਿਧਾਇਕ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਹੋਰ ਮਿਹਨਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ ਕਿਉਂਕਿ ਸਿੱਖਿਆ ਇੱਕੋ ਇੱਕ ਸਾਧਨ ਹੈ ਜਿਸ ਨਾਲ ਸਮਾਜ ਨੂੰ ਖੁਸ਼ਹਾਲ ਅਤੇ ਬਰਾਬਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਪਲਵਿੰਦਰ ਸਿੰਘ ਬਰਾੜ, ਸਿੱਖਿਆ ਵਿਭਾਗ ਕੋਆਰਡੀਨੇਟਰ ਤਲਵਿੰਦਰ ਸਿੰਘ ਖਾਲਸਾ , ਹਰੀਸ਼ ਕੁਮਾਰ ਬਾਂਸਲ, ਕੁਲਵਿੰਦਰ ਸਿੰਘ ਚਪਾਤੀ, ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ ਹੈੱਡ ਮਾਸਟਰ ਰਹੀਮੇ ਕੇ ਉਤਾੜ, ਸ਼ਿਵਾਨੀ ਮੋਂਗਾ ਹੈੱਡ ਮਿਸਟ੍ਰੇਸ ਚੱਕ ਘੁਬਾਈ ਟਾਂਗਨ, ਗੁਰਮੀਤ ਸਿੰਘ ਹੈੱਡ ਟੀਚਰ ਛਾਂਗਾ ਖੁਰਦ, ਜਸਪਾਲ ਕੌਰ ਇੰਚਾਰਜ ਕੋਠੇ ਕਿਲੀ ਵਾਲੇ, ਸਿੱਖਿਆ ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੱਡੂ, ਅਜਮੇਰ ਸਿੰਘ ਮੁਰਕ ਵਾਲਾ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ ਮਮਦੋਟ, ਬਲਵਿੰਦਰ ਸਿੰਘ ਰਾਓ ਕੇ, ਜੀਤ ਸਿੰਘ ਟਿੱਬੀ, ਸਰਪੰਚ ਗੁਰਦੇਵ ਸਿੰਘ ਛਾਂਗਾ ਖੁਰਦ, ਸਰਪੰਚ ਪਰਮਜੀਤ ਸਿੰਘ ਚੱਕ ਘੁਬਾਈ ਟਾਂਗਨ, ਸਰਪੰਚ ਰਜਵੰਤ ਸਿੰਘ ਰਹੀਮੇ ਕੇ ਉਤਾੜ, ਸਰਪੰਚ ਸੁਨੀਤਾ ਦੇਵੀ ਕੋਠੇ ਕਿਲੀ ਵਾਲੇ ਸਕੂਲ ਅਧਿਆਪਕ,ਬੱਚੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।