Ferozepur News

ਪੰਜਾਬ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਧੀਆ ਸਿੱਖਿਆ, ਸਹੂਲਤਾਂ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ: ਵਿਧਾਇਕ ਭੁੱਲਰ, ਦਹੀਆ, ਸਰਾਰੀ

ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਆਯੋਜਿਤ

ਪੰਜਾਬ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਧੀਆ ਸਿੱਖਿਆ, ਸਹੂਲਤਾਂ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ: ਵਿਧਾਇਕ ਭੁੱਲਰ, ਦਹੀਆ, ਸਰਾਰੀ

ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਆਯੋਜਿਤ

– ਵਿਧਾਇਕ ਰਣਬੀਰ ਭੁੱਲਰ, ਰਜਨੀਸ਼ ਦਹੀਯਾ ਅਤੇ ਫੌਜਾ ਸਿੰਘ ਸਰਾਰੀ ਵੱਲੋਂ 8ਵੀ,10ਵੀੰ, 12ਵੀਂ ਜਮਾਤ ਚੋਂ ਮੈਰਿਟ ‘ਚ ਆਉਣ ਵਾਲੇ 33 ਵਿਦਿਆਰਥੀਆਂ ਦਾ ਸਨਮਾਨ

– ਪੰਜਾਬ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਧੀਆ ਸਿੱਖਿਆ, ਸਹੂਲਤਾਂ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ: ਵਿਧਾਇਕ ਭੁੱਲਰ, ਦਹੀਆ, ਸਰਾਰੀ

ਫ਼ਿਰੋਜ਼ਪੁਰ, 31 ਮਈ, 2025: ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ 8ਵੀ,10ਵੀੰ ਅਤੇ 12ਵੀਂ ਜਮਾਤ ਚੋਂ ਮੈਰਿਟ ਹਾਸਲ ਕਰਨ ਵਾਲੇ 33 ਵਿਦਿਆਰਥੀਆਂ ਲਈ ਅੱਜ ਸਥਾਨਕ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫਿਰੋਜ਼ਪੁਰ ਅਤੇ ਡਾ. ਸਤਿੰਦਰ ਸਿੰਘ ਉਪ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਅਗਵਾਈ ਵਿੱਚ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪ੍ਰਬੰਧਕਾਂ ਵੱਲੋਂ ਮਹਿਮਾਨਾਂ ਦਾ ਗਰਮ ਜੋਸ਼ੀ ਨਾਲ ਰਸਮੀ ਸਵਾਗਤ ਕਰਨ ਉਪਰੰਤ, ਸਕੂਲੀ ਵਿਦਿਆਰਥੀਆਂ ਨੇ ਸਵਾਗਤੀ ਗੀਤ ਨਾਲ ਮਹਿਮਾਨਾਂ ਨੂੰ ਜੀ ਆਇਆਂ ਆਖਿਆ।

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ. ਰਣਬੀਰ ਸਿੰਘ ਭੁੱਲਰ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਸਫਲਤਾ ਵਿੱਚ ਦੀ ਜਿਨ੍ਹਾਂ ਯੋਗਦਾਨ ਇਨ੍ਹਾਂ ਦੀ ਸਖ਼ਤ ਮਿਹਨਤ ਦਾ ਹੈ ਉਥੇ ਹੀ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਵੀ ਇਸ ਸਫ਼ਲਤਾ ਵਿੱਚ ਵੱਡਾ ਯੋਗਦਾਨ ਹੈ। ਇਸ ਲਈ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਨਾਲ ਇਨ੍ਹਾਂ ਦੇ ਮਾਪੇ ਅਤੇ ਅਧਿਆਪਕ ਵੀ ਓਨੇ ਹੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਯਕੀਨੀ ਤੌਰ ‘ਤੇ ਅੱਗੇ ਹੋਰ ਮਿਹਨਤ ਕਰਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਨਾਮਨਾ ਖੱਟਣਗੇ ਤੇ ਵੱਡੀਆਂ ਸਫਲਤਾਵਾਂ ਹਾਸਲ ਕਰ ਕੇ ਹੋਰ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਬੱਚਿਆਂ ਲਈ ਰਾਹ ਦਸੇਰਾ ਬਣਨਗੇ।

ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ ਨੇ ਇਹਨਾਂ ਹੋਣਹਾਰ ਵਿਦਿਆਰਥੀਆਂ ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀ ਸਾਡੀ ਕੌਮ ਦਾ ਭਵਿੱਖ ਹਨ। ਇਨ੍ਹਾਂ ਨੇ ਮਿਹਨਤ ਕਰਕੇ ਮੈਰਿਟ ਵਿੱਚ ਆਪਣੀ ਥਾਂ ਬਣਾਈ ਹੈ, ਜੋ ਕਿ ਸਾਡੇ ਇਲਾਕੇ ਲਈ ਬੜੇ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਸਰਹੱਦੀ ਖੇਤਰ ਦੇ ਸਾਢੇ ਨੌਜਵਾਨ ਵਰਗ ਇੰਨੀ ਲਗਨ ਅਤੇ ਸੰਘਰਸ਼ ਨਾਲ ਅੱਗੇ ਵਧ ਰਿਹਾ ਹੈ।

ਵਿਧਾਇਕ ਸ. ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਪੂਰੇ ਜ਼ਿਲ੍ਹੇ ਦਾ ਮਾਨ ਵੀ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਿਹਨਤ ਅਤੇ ਆਪਣੀ ਲਗਨ ਸਦਕਾ ਸੂਬੇ ਦੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਉਨਾਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਰੱਖੇ ਗਏ ਅਜਿਹੇ ਪ੍ਰੋਗਰਾਮ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾਸ੍ਰੋਤ ਬਣਦੇ ਹਨ ਅਤੇ ਇਹਨਾਂ ਤੋਂ ਪ੍ਰੇਰਨਾ ਲੈ ਕੇ ਬਾਕੀ ਬੱਚਿਆਂ ਵਿੱਚ ਵੀ ਮਿਹਨਤ ਅਤੇ ਲਗਨ ਦੀ ਭਾਵਨਾ ਪੈਦਾ ਹੁੰਦੀ ਹੈ।
ਸਮੂਹ ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਨੂੰ ਵਧੀਆ ਸਿੱਖਿਆ ਅਤੇ ਸਹੁਲਤਾਂ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਵਿਧਾਇਕ ਸਾਹਿਬਾਨਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਸੁਧਾਰ ਹੋਏ ਹਨ ਜਿਸ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਵਿੱਚ ਹੋਰ ਵੀ ਸੁਧਾਰ ਆਵੇਗਾ ਅਤੇ ਇਹ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵੱਕਾਰੀ ਮੁਕਾਬਲਿਆਂ ਵਿੱਚ ਵੀ ਆਪਣਾ ਨਾਮ ਦਰਜ ਕਰਨਗੇ।

ਇਸ ਦੌਰਾਨ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੇ ਵੀ ਆਪਣੀ ਖੁਸ਼ੀ ਸਾਰਿਆਂ ਨਾਲ ਸਾਂਝੀ ਕਰਦੇ ਹੋਏ ਵਿਚਾਰ ਪੇਸ਼ ਕੀਤੇ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਕੇ ਆਪਣੇ ਸਕੂਲ, ਪਿੰਡ ਅਤੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਇਸ ਮੌਕੇ ਵਿਧਾਇਕ ਸਾਹਿਬਾਨਾਂ ਵੱਲੋਂ ਮੈਡਮ ਰਜਨੀ ਜੱਗਾ ਲੈਕਚਰਾਰ ਸਸਸਸ ਬਾਰੇ ਕੇ ਦੀ ਕਿਤਾਬ ‘ਜਾਤਕ ਕਥਾਵਾਂ’ (ਮਹਾਤਮਾ ਦੇ ਪੂਰਵਲੇ ਜਨਮਾਂ ਸਬੰਧੀ) ਦਾ ਲੋਕ ਅਰਪਣ ਕੀਤਾ ਗਿਆ।

ਇਸ ਅਵਸਰ ‘ਤੇ ਮਨਜੀਤ ਕੌਰ ਭੱਲਾ ਸਕੂਲ ਇੰਚਾਰਜ, ਰਾਜ ਬਹਾਦਰ ਸਿੰਘ ਗਿੱਲ (ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ), ਬਚਿੱਤਰ ਸਿੰਘ (ਹਲਕਾ ਕੋਆਰਡੀਨੇਟਰ ਸਿੱਖਿਆ ਗੁਰੂਹਰਸਹਾਏ), ਰੌਬੀ ਸੰਧੂ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਚੈਨ ਸਿੰਘ ਖਾਈ, ਬਲਰਾਜ ਸਿੰਘ,ਸਰਬਜੀਤ ਸਿੰਘ ਭਾਵੜਾ,ਮਲਕੀਤ ਸਿੰਘ ਹਰਾਜ, ਲਲਿਤ ਕੁਮਾਰ, ਦਵਿੰਦਰ ਨਾਥ,ਅਰਵਿੰਦਰ ਕੌਰ , ਦਿਨੇਸ਼ ਚੋਹਾਨ,ਅਮਨਪ੍ਰੀਤ ਤਲਵਾੜ, ਪੂਜਾ ਬਾਂਗਾ, ਅਮਰਜੀਤ ਕੌਰ, ਵਰਿੰਦਰ ਕੌਰ,ਗੁਰਜੀਤ ਕੌਰ, ਅਸ਼ਵਿੰਦਰ ਸਿੰਘ ਬਰਾੜ, ਮੈਡਮ ਰਜਨੀ ਜੱਗਾ, ਗੁਰਦੇਵ ਸਿੰਘ, ਸੰਦੀਪ ਕੁਮਾਰ, ਗੁਰਪ੍ਰੀਤ ਸਿੰਘ, ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button