ਅੱਤਿਆਚਾਰ ਰੋਕਥਾਮ ਐਕਟ 1989 ਸੰਬੰਧੀ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਤੇ ਮੁਆਵਜ਼ਾ ਯਕੀਨੀ ਬਣਾਇਆ ਜਾਵੇ - ਸਹਾਇਕ ਕਮਿਸ਼ਨਰ
ਅੱਤਿਆਚਾਰ ਰੋਕਥਾਮ ਐਕਟ 1989 ਸੰਬੰਧੀ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਤੇ ਮੁਆਵਜ਼ਾ ਯਕੀਨੀ ਬਣਾਇਆ ਜਾਵੇ – ਸਹਾਇਕ ਕਮਿਸ਼ਨਰ
ਫ਼ਿਰੋਜ਼ਪੁਰ, 10 ਜੂਨ 2025: ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹੇ ਅੰਦਰ ਦਰਜ ਹੋਏ ਕੇਸਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਸ੍ਰੀ ਸਿਮਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਤੋਂ ਇਲਾਵਾ ਕਮੇਟੀ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।
ਸਹਾਇਕ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਰੂਲਜ਼ 1995 ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫਤੀਸ਼ ਮੁਕੰਮਲ ਕਰਕੇ ਰਿਪੋਰਟ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਸਕੀਮ ਤਹਿਤ ਪੀੜਤਾਂ ਨੂੰ ਸਮੇਂ ਸਿਰ ਇਨਸਾਫ ਦਿਵਾਇਆ ਜਾ ਸਕੇ। ਉਨ੍ਹਾਂ ਆਦੇਸ਼ ਦਿੱਤੇ ਕਿ ਜਿਲ਼੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਵੱਲੋਂ ਜਿ਼ਲ੍ਹੇ ਅੰਦਰ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਤਹਿਤ ਦਰਜ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਜਿ਼ਲ੍ਹੇ ਅੰਦਰ 20 ਮੁਕੱਦਮੇ ਦਰਜ ਹੋਏ, ਜਿਸ ਵਿੱਚ ਜੇਰੇ ਤਫਤੀਸ਼ ਕੇਸ 13, ਜੇਰੇ ਸਮਾਇਤ 07 ਕੇਸ ਹਨ|
ਮੀਟਿੰਗ ਵਿੱਚ ਹਿਮਾਸ਼ੂ ਠੱਕਰ ਨੁਮਾਇੰਦਾ ਐਮ.ਐਲ.ਏ. ਫਿਰੋਜਪੁਰ ਸ਼ਹਿਰੀ, ਪੁਲਿਸ ਵਿਭਾਗ ਦੇ ਅਧਿਕਾਰੀ ਸ੍ਰੀ ਬਚਨ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਹੈਡਕੁਆਟਰ), ਸ੍ਰੀ ਰਾਜੀਵ ਚੌਧਰੀ ਡੀ.ਏ. ਫਿਰੋਜਪੁਰ, ਸ੍ਰੀ ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਮ-ਮੈਂਬਰ ਸਕੱਤਰ, ਸ੍ਰੀ ਵਿਜੈ ਸ਼ੈਰੀ, ਸ੍ਰੀ ਗਗਨਦੀਪ ਸਿੰਘ, ਸ੍ਰੀ ਰਾਮ ਪ੍ਰਕਾਸ਼ (ਰਿਟਾ. ਐਸ.ਪੀ.), ਸ੍ਰੀ ਗੁਰਿੰਦਰ ਸਿੰਘ, ਸ੍ਰੀ ਵਰਿੰਦਰ ਸਿੰਘ ਸੁਪਰਡੰਟ, ਸ੍ਰੀ ਲਖਵਿੰਦਰ ਸਿੰਘ ਅਤੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਹੋਏ।






