ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਲਈ ਪੋਕਸੋ ਐਕਟ ਸਬੰਧੀ ਜਾਣਕਾਰੀ ਲਈ ਕੀਤਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਲਈ ਪੋਕਸੋ ਐਕਟ ਸਬੰਧੀ ਜਾਣਕਾਰੀ ਲਈ ਕੀਤਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
ਫਿਰੋਜ਼ਪੁਰ, 12 ਜੂਨ 2025: ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਕਾਨਫਰੰਸ ਹਾਲ ਵਿੱਚ ਪੋਕਸੋ ਐਕਟ ਸਬੰਧੀ ਜਾਣਕਾਰੀ ਲਈ ਟੇ੍ਰਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ। ਜਿਸ ਵਿੱਚ ਜ਼ਿਲ੍ਹਾ ਫਿਰੋਜਪੁਰ ਦੇ ਸਾਰੇ ਪੁਲਿਸ ਥਾਣਿਆਂ ਤੋਂ ਤਕਰੀਬਨ ਇੱਕ—ਇੱਕ ਜਾਂਚ ਅਧਿਕਾਰੀ ਅਤੇ ਹੋਰ ਪੁਲਿਸ ਅਧਿਕਾਰੀ ਜ਼ੋ ਕਿ ਪੋਕਸੋ ਜਾਂ ਜੂਵੇਨਾਇਲ ਐਕਟ ਦੇ ਕੇਸਾਂ ਨੂੰ ਡੀਲ ਕਰਦੇ ਹਨ, ਨੇ ਸ਼ਮੂਲੀਅਤ ਕੀਤੀ ਅਤੇ ਐਕਟ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਮੈਡਮ ਅਨੁਰਾਧਾ, ਚੀਫ ਜੁਡਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਨੇ ਬਤੌਰ ਰਿਸੋਰਸ ਪਰਸਨ ਆਪ ਪੂਰੇ ਐਕਟ ਬਾਰੇ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਜੱਜ ਸਾਹਿਬ ਨੇ ਪੁਲਿਸ ਅਧਿਕਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਸੁਣ ਕੇ ਹੱਲ ਦੱਸੇ ਅਤੇ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਮੁਆਵਜਾ ਸਕੀਮ ਬਾਰੇ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਜੱਜ ਸਾਹਿਬ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਓ ਮੁਹਿੰਮ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਪ੍ਰੇਰਨਾ ਦਿੰਦੇ ਹੋਏ ਹਾਜ਼ਰ ਪੁਲਿਸ ਅਧਿਕਾਰੀਆਂ ਨੂੰ ਇੱਕ—ਇੱਕ ਬੂਟਾ ਦਿੱਤਾ ਗਿਆ ਅਤੇ ਨਾਲ ਹੀ ਉਹਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਉਹ ਇਸ ਬੂਟੇ ਦੀ ਦੇਖਭਾਲ ਕਰਨਗੇ ਅਤੇ ਵਾਤਾਵਰਨ ਨੂੰ ਹਰਿਆ—ਭਰਿਆ ਬਣਾਉਣ ਲਈ ਸਹਿਯੋਗ ਦੇਣਗੇ।