Ferozepur News

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ - ਦਮਨਜੀਤ ਸਿੰਘ ਮਾਨ

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ – ਦਮਨਜੀਤ ਸਿੰਘ ਮਾਨ

ਫ਼ਿਰੋਜ਼ਪੁਰ, 18 ਜੂਨ, 2025: ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਸਫਾਈ ਮੁਕੰਮਲ ਤਰੀਕੇ ਨਾਲ ਕਰਵਾਈ ਜਾਵੇ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ। ਉਨ੍ਹਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਤੇ ਐਡਵਾਂਸ ਬੰਨ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ’ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਜਾਵੇ ਅਤੇ ਪੁਲੀਆਂ ਹੇਠੋਂ ਸਫਾਈ ਯਕੀਨੀ ਬਣਾਈ ਜਾਵੇ। ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਵਿੱਚ ਲੋੜੀਂਦੀਆਂ ਦਵਾਈਆਂ ਦੇ ਇੰਤਜ਼ਾਮ ਪੁਖਤਾ ਕੀਤੇ ਜਾਣ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਪੁਲਿਸ, ਟਰਾਂਸਪੋਰਟ, ਹੋਮ ਗਾਰਡਜ਼, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪਸ਼ੂ ਪਾਲਣ ਵਿਭਾਗ, ਰੈੱਡ ਕ੍ਰਾਸ ਸੋਸਾਇਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਲਈ ਕਿਹਾ ਗਿਆ।

ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਚਲਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਾਫ਼ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਸ਼ੂਆਂ ਦੀ ਸੁਰੱਖਿਆ, ਸਿਹਤ ਸੇਵਾਵਾਂ ਅਤੇ ਚਾਰੇ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ, ਜਦੋਂ ਕਿ ਰੈੱਡ ਕ੍ਰਾਸ ਸੋਸਾਇਟੀ ਨੂੰ ਰਾਹਤ ਕਾਰਜਾਂ ਵਿਚ ਸਰਗਰਮੀ ਨਾਲ ਸਹਿਯੋਗ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਐਨ.ਜੀ.ਓਜ਼ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨਾਲ ਰਾਬਤਾ ਰੱਖਣ ਲਈ ਕਿਹਾ।

ਉਨ੍ਹਾਂ ਸਾਰੇ ਵਿਭਾਗਾਂ ਨੂੰ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਅਤੇ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ/ ਜ਼ੀਰਾ ਗੁਰਮੀਤ ਸਿੰਘ ਮਾਨ, ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਡੀ.ਆਰ.ਓ. ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਐਸ.ਪੀ. ਨਵੀਨ ਕੁਮਾਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button