ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੁਧਿਆਣਾ ਪੱਛਮੀ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ‘ਤੇ ਸੰਜੀਵ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਦਿੱਤੀਆਂ ਵਧਾਈਆਂ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੁਧਿਆਣਾ ਪੱਛਮੀ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ‘ਤੇ ਸੰਜੀਵ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਦਿੱਤੀਆਂ ਵਧਾਈਆਂ
ਫ਼ਿਰੋਜ਼ਪੁਰ, 23 ਜੂਨ, 2025: ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸੰਜੀਵ ਅਰੋੜਾ ਅਤੇ ਸਮੂਹ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵਧਾਈਆਂ ਦਿੱਤੀਆਂ।
ਇਸ ਮੌਕੇ ਡਾਕਟਰ ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਵੱਡੀ ਲੀਡ ਨਾਲ ਮਿਲੀ ਇਹ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲੁਧਿਆਣਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਲਈ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰ ਵਧਾਈ ਦੇ ਪਾਤਰ ਹਨ।





