Ferozepur News

ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 311 ਯੋਗ ਕਲਾਸਾਂ 'ਚ 8000 ਤੋਂ ਵੱਧ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ

ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ - ਡਿਪਟੀ ਕਮਿਸ਼ਨਰ
ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਦੇ ਰਹੀ ਹੈ ਸੀ.ਐਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ 311 ਯੋਗ ਕਲਾਸਾਂ ‘ਚ 8000 ਤੋਂ ਵੱਧ ਲੋਕ ਯੋਗ ਕਰ ਕੇ ਲੈ ਰਹੇ ਹਨ ਲਾਭ
ਫ਼ਿਰੋਜ਼ਪੁਰ, 4 ਜੁਲਾਈ 2025: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਰਾਜ ਵਿੱਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਅਕਤੂਬਰ 2023 ‘ਚ ਸਾਰੇ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਫ਼ਿਰੋਜ਼ਪੁਰ ਵਾਸੀ ਵੱਧ ਤੋਂ ਵੱਧ ਲਾਭ ਲੈ ਰਹੇ ਹਨ।
          ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਸੀ.ਐਮ. ਦੀ ਯੋਗਸ਼ਾਲਾ ਕਾਫ਼ੀ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਿਰੋਜ਼ਪੁਰ, ਗੁਰੂਹਰਸਹਾਏ, ਜ਼ੀਰਾ ਅਤੇ ਮੱਖੂ ਵਿਖੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਖ-ਵੱਖ ਥਾਵਾਂ ’ਤੇ ਯੋਗ ਕਲਾਸਾਂ ਸਵੇਰੇ ਸ਼ਾਮ ਲੱਗਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਕਿਸੇ ਵਿਅਕਤੀ ਤੋਂ ਕੋਈ ਫੀਸ ਨਹੀਂ ਲਈ ਜਾਂਦੀ, ਬਿਲਕੁਲ ਮੁਫਤ ਵਿੱਚ ਇਹ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕ ਦੀ ਯੋਗ ਕਲਾਸ ਦਾ ਲਾਭ ਜ਼ਰੂਰ ਲੈਣ।
            ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 90 ਮਾਹਿਰ ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ ਜੋ ਫ਼ਿਰੋਜ਼ਪੁਰ ਦੇ ਤਹਿਸੀਲਾਂ, ਬਲਾਕਾਂ, ਪਿੰਡਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਸਵੇਰੇ-ਸ਼ਾਮ ਕਲਾਸਾਂ ਲੈ ਕੇ ਲੋਕਾਂ ਨੂੰ ਯੋਗ ਸਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੁਲ 311 ਯੋਗ ਕਲਾਸਾਂ ਚੱਲ ਰਹੀਆਂ ਹਨ ਜਿਸ ਵਿੱਚ 8000 ਦੇ ਕਰੀਬ ਲੋਕ ਯੋਗ ਕਰ ਕੇ ਲਾਭ ਲੈ ਰਹੇ ਹਨ।
             ਹੋਰ ਜਾਣਕਾਰੀ ਦਿੰਦਿਆ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ। ਹਰ ਇੱਕ ਟ੍ਰੇਨਰ ਆਪਣੀ ਸੇਵਾ ਬੜੀ ਬਾਖੂਬੀ ਦੇ ਨਾਲ ਨਿਭਾ ਰਿਹਾ ਹੈ। ਯੋਗ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਯੋਗ ਦੇ ਹੋ ਰਹੇ ਫਾਇਦਿਆਂ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ। ਇਸ ਮੁਫ਼ਤ ਯੋਗਸ਼ਾਲਾ ਦੇ ਵਿੱਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ਉੱਪਰ ਮਿਸ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button