Ferozepur News

ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ,7 ਜੁਲਾਈ, 2025:  ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਫ਼ਤਰ ਬੀ.ਡੀ.ਪੀ.ਓ. ਵਿਖੇ ਨਵੇਂ ਚੁਣੇ ਸਰਪੰਚਾਂ ਪੰਚਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਬੀ.ਡੀ.ਪੀ.ਓ.  ਵਿਭਾਗ ਦੇ ਮਾਸਟਰ ਰੀਸੋਰਸ ਪਰਸਨ ਸੰਦੀਪ ਕੌਰ ਨੇ ਭਾਗ ਲਿਆ।
                 ਜਾਗਰੂਕਤਾ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਆਮ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਚੇਤ ਕਰਨ ਲਈ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ। ਉਨ੍ਹਾਂ  ਦੱਸਿਆ ਕਿ  ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਬਿਮਾਰੀ ਫੈਲਦੀ ਹੈ। ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਜਾਨਵਰਾਂ ਤੋਂ ਵਾਇਰਸ, ਬੈਕਟੀਰੀਆ, ਫੰਜਾਈ, ਪ੍ਰਰਾਈਓਨ ਜਾਂ ਪਰਜੀਵੀਆਂ ਰਾਹੀਂ ਬਿਮਾਰੀਆਂ ਮਨੁੱਖੀ ਸਰੀਰ ਅੰਦਰ ਪ੍ਰਵੇਸ਼ ਕਰ ਜਾਂਦੀਆਂ ਹਨ। ਹਲਕਾਅ, ਇੰਫਲੂਐਂਜਾਂ, ਬਰੂਸੀਲੋਸਿਸ, ਪਲੇਗ, ਤਪਦਿਕ, ਧਦਰ ਰੋਗ, ਸਵਾਈਨ ਫਲੂ, ਬਰਡ ਫਲੂ, ਇਬੋਲਾ, ਡਿਪਥੀਰਿਆ, ਫੀਤਾ ਕਿਰਮ, ਡੇਂਗੂ, ਚਿਕਨਗੁਨੀਆਂ, ਜਾਪਾਨੀ ਇਨਸੇਫਲਾਈਟਿਸ, ਰਿਕੇਟਸੀਓਸਿਸ ਆਦਿ ਜੂਨੋਟਿਕ ਬਿਮਾਰੀਆਂ ਹਨ ਅਤੇ ਮਨੁੱਖੀ ਸਿਹਤ ਲਈ ਇਕ ਗੰਭੀਰ ਖਤਰਾ ਹਨ।
          ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਇਨ੍ਹਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਸੰਪਰਕ ਵਿਚ ਆਉਣ ਵਾਲੇ ਪਸ਼ੂਆਂ ਜਾਂ ਜਾਨਵਰਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸਦੇ ਲਈ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਰਾਂ ਦੇ ਮਲ ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇ, ਛਿਪਕਲੀਆਂ, ਡੱਡੂ ਆਦਿ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪਸ਼ੂਆਂ ਤੋਂ ਪ੍ਰਾਪਤ ਹੋਣ ਵਾਲੇ ਖਾਦ ਪਦਾਰਥ ਜਿਵੇਂ ਦੁੱਧ, ਅੰਡਾ, ਮੀਟ ਆਦਿ ਨੂੰ ਚੰਗੀ ਤਰਾਂ ਪਕਾ ਕੇ ਇਸਤੇਮਾਲ ਕਰਨਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button