Ferozepur News

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਧਰੇ, ਕੋਟ ਭਾਈ ਸੌਦਾਗਰ ਸਿੰਘ ਵਿਖੇ ਜਾਗਰੂਕਤਾ ਸਭਾਵਾਂ ਆਯੋਜਿਤ

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਧਰੇ, ਕੋਟ ਭਾਈ ਸੌਦਾਗਰ ਸਿੰਘ ਵਿਖੇ ਜਾਗਰੂਕਤਾ ਸਭਾਵਾਂ ਆਯੋਜਿਤ

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਧਰੇ, ਕੋਟ ਭਾਈ ਸੌਦਾਗਰ ਸਿੰਘ ਵਿਖੇ ਜਾਗਰੂਕਤਾ ਸਭਾਵਾਂ ਆਯੋਜਿਤ

ਫ਼ਿਰੋਜ਼ਪੁਰ 19 ਜੁਲਾਈ, 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਉਲੀਕੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਦਾ ਸਹਿਯੋਗ ਕਰਨ ਦੇ ਮੰਤਵ ਨਾਲ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਵੱਲੋਂ ਨਸ਼ਾ ਮੁਕਤੀ ਯਾਤਰਾ ਕੱਢ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਵਿੱਚ ਡਾ. ਅਮਨਦੀਪ ਕੌਰ ਗੋਸਲ ਨੇ ਪਿੰਡ ਮਧਰੇ ਅਤੇ ਕੋਟ ਭਾਈ ਸੌਦਾਗਰ ਸਿੰਘ ਵਿਖੇ ਆਯੋਜਿਤ ਜਨ ਸਭਾਵਾਂ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਪੀੜਤਾਂ ਦਾ ਇਲਾਜ ਇਲਾਜ਼ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖਿਆਂ ਕਰਕੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਨਾ ਕਰਨ ਕਰਕੇ ਨੌਜਵਾਨ ਇਸ ਮਾੜੀ ਕੁਰੀਤੀ ਵੱਲ ਫਸੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦੇ ਇਨ੍ਹਾਂ ਯਤਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਓ ਕੇਂਦਰਾਂ ਵਿਖੇ ਇਲਾਜ ਕਰਵਾਇਆ ਜਾ ਰਿਹਾ ਹੈ ਜਿਸ ਉਪਰੰਤ ਸਕਿਲ ਕੋਰਸ ਕਰਵਾ ਕੇ ਰੋਜਗਾਰ ਮੁਹੱਈਆ ਕਰਵਾਉਣ ਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਦੁਬਾਰਾ ਇਸ ਦਲਦਲ ਵਿੱਚ ਨਾ ਫਸਣ ਤੇ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ।

ਇਸ ਮੌਕੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਸ਼ਰਨਜੀਤ ਸਿੰਘ (ਬਲਾਕ ਪ੍ਰਧਾਨ), ਸੁਰਜੀਤ ਸਿੰਘ (ਬਲਾਕ ਪ੍ਰਧਾਨ), ਮਨਪ੍ਰੀਤ ਸਿੰਘ, ਹਰਮੀਤ ਸਿੰਘ ਖਾਈ, ਨਿਸ਼ਾਨ ਸਿੰਘ ਸਰਪੰਚ ਖਾਈ, ਸੁਖਵਿੰਦਰ ਸਿੰਘ ਸਰਪੰਚ, ਸੁਖਦੇਵ ਸਿੰਘ ਸਰਪੰਚ, ਗਗਨਦੀਪ ਸਿੰਘ (ਬਲਾਕ ਪ੍ਰਧਾਨ), ਦਵਿੰਦਰ ਸਿੰਘ ਟੋਨਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button