ਝੁੱਗੇ ਹਜ਼ਾਰਾ ਸਿੰਘ ਖਾਈ, ਇੰਦਰਾ ਕਲੋਨੀ ਵਿੱਚ ਨਸ਼ਾ ਮੁਕਤੀ ਯਾਤਰਾ ਰਾਹੀਂ ਜਨ ਜਾਗਰੂਕਤਾ ਸਭਾਵਾਂ ਆਯੋਜਿਤ
ਵਿਧਾਇਕ ਰਣਬੀਰ ਭੁੱਲਰ ਨੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਕੀਤਾ ਜਾਗਰੂਕ

ਝੁੱਗੇ ਹਜ਼ਾਰਾ ਸਿੰਘ ਖਾਈ, ਇੰਦਰਾ ਕਲੋਨੀ ਵਿੱਚ ਨਸ਼ਾ ਮੁਕਤੀ ਯਾਤਰਾ ਰਾਹੀਂ ਜਨ ਜਾਗਰੂਕਤਾ ਸਭਾਵਾਂ ਆਯੋਜਿਤ
ਵਿਧਾਇਕ ਰਣਬੀਰ ਭੁੱਲਰ ਨੇ ਵੱਖ-ਵੱਖ ਪਿੰਡਾਂ ‘ਚ ਲੋਕਾਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ, 20 ਜੁਲਾਈ, 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਝੁੱਗੇ ਹਜ਼ਾਰਾ ਸਿੰਘ, ਖਾਈ, ਅਤੇ ਇੰਦਰਾ ਕਲੋਨੀ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਨਿਰਣਾਇਕ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਧਾਇਕ ਸ. ਭੁੱਲਰ ਨੇ ਨਸ਼ਿਆਂ ਦੇ ਕਹਿਰ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਵਰਤੋਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਆਮ ਲੋਕਾਂ ਨੂੰ ਨਸ਼ਾ ਮੁਕਤੀ ਦੀ ਲਹਿਰ ਵਿੱਚ ਭਾਗੀਦਾਰ ਬਣਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਲੜਾਈ ਵਿੱਚ ਹਰ ਰੂਪ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਾ ਕੇਵਲ ਇੱਕ ਵਿਅਕਤੀ ਹੀ ਨਹੀਂ, ਸਗੋਂ ਪੂਰੇ ਪਰਿਵਾਰ, ਸਮਾਜ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਇਸ ਬੁਰਾਈ ਦੇ ਮੁਕਾਬਲੇ ਲਈ ਸਾਡਾ ਇਕੱਠਾ ਹੋਣਾ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਲੋਕਾਂ ਨੇ ਵੀ ਨਸ਼ਿਆਂ ਦੇ ਖ਼ਿਲਾਫ ਆਪਣਾ ਰੁਖ ਸਾਫ਼ ਕਰਦੇ ਹੋਏ ਪੰਜਾਬ ਸਰਕਾਰ ਦੇ ਇਨਕਲਾਬੀ ਯਤਨਾਂ ਦੀ ਤਾਰੀਫ ਕੀਤੀ ਅਤੇ ਸਾਥ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਵੱਲੋਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਗਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਨਹੀਂ ਦਿੱਤਾ ਜਾਵੇਗਾ।
ਇਸ ਮੌਕੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਦਲੇਰ ਸਿੰਘ (ਵਾਈਸ ਕੋਆਰਡੀਨੇਟਰ), ਹਰਮੀਤ ਸਿੰਘ ਖਾਈ, ਨਿਸ਼ਾਨ ਸਿੰਘ ਸਰਪੰਚ ਖਾਈ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਬਿੱਲਾ ਸਰਪੰਚ, ਸੰਦੀਪ ਸਰਪੰਚ, ਮਨਪ੍ਰੀਤ ਸਿੰਘ, ਗੁਰਭੇਜ ਸਿੰਘ, ਨਰਿੰਦਰ ਗਰੋਵਰ, ਸੁਬੇਗ ਸਿੰਘ, ਮੱਸਾ ਸਿੰਘ ਅਤੇ ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।





