Ferozepur News

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਨਵੇਂ ਬਣ ਰਹੇ ਹਾਈਵੇ ਸੰਬੰਧੀ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਨਵੇਂ ਬਣ ਰਹੇ ਹਾਈਵੇ ਸੰਬੰਧੀ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਨਵੇਂ ਬਣ ਰਹੇ ਹਾਈਵੇ ਸੰਬੰਧੀ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ , 22 ਜੁਲਾਈ 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਗੁਰਮੇਲ ਸਿੰਘ ਫੱਤੇਵਾਲਾ,ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਸੁਰਜੀਤ ਸਿੰਘ ਫੌਜੀ, ਨਰਿੰਦਰਪਾਲ ਸਿੰਘ ਜਤਾਲਾ ਆਗੂਆਂ ਦੇ ਵਫ਼ਦ ਨੇ ADC ਛੁੱਟੀ ਤੇ ਹੋਣ ਕਰਕੇ ਵਾਧੂ ਚਾਰਜ SDM ਗੁਰਮੀਤ ਸਿੰਘ ਨਾਲ ਮੀਟਿੰਗ ਕਰਕੇ ਨਵੇਂ ਬਣੇ ਰਹੇ ਝੋਕ ਹਰੀਹਰ- ਫਿਰੋਜ਼ਪੁਰ ਬਾਈਪਾਸ ਸਬੰਧੀ ਵਿਚਾਰ ਚਰਚਾ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਬਹੁਤੇ ਹਾਈਵੇ ਪੰਜਾਬ ਦੀ ਲੋੜ ਨਹੀਂ ਹਨ ਤੇ ਅਫ਼ਸਰਸ਼ਾਹੀ ਵਲੋਂ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਰਕਾਰ ਵੱਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ, ਲੋਕਾਂ ਦਾ ਉਜਾੜਾ ਕਰਕੇ ਡਿਵੈਲਪਮੈਂਟ ਕੀਤੀ ਜਾ ਰਹੀ ਹੈ।

ਸਰਕਾਰ ਵਲੋਂ ਲੈਂਡ ਪੂਲਿੰਗ ਪੋਲਿਸੀ ਤਹਿਤ ਜ਼ਮੀਨ ਪ੍ਰਾਪਤੀ ਲਈ ਲੋਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਪੋਸਟਾਂ ਪਾ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।ਪ੍ਰਸ਼ਾਸਨ ਅਧਿਕਾਰੀਆਂ ਵਲੋਂ ਪੀੜਤ ਕਿਸਾਨਾਂ ਨੂੰ ਯੋਗ ਬਣਦੇ ਮੁਆਵਜ਼ੇ ਦੇ ਕੇ ਹੀ ਜ਼ਮੀਨਾਂ ਐਕਵਾਇਰ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਗੁਰਮੇਲ ਸਿੰਘ ਫਿਰੋਜਪੁਰ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਦੂਲੇਵਾਲਾ, ਰਜਿੰਦਰ ਸਿੰਘ ਫੁੱਲਰਵਾਨ, ਅਵਤਾਰ ਸਿੰਘ, ਪੀੜਤ ਕਿਸਾਨ ਮਨਜੀਤ ਸਿੰਘ,ਲੱਖਾ ਸਿੰਘ,ਬੋਹੜ ਸਿੰਘ,ਗੁਰਮਹਿਲ ਸਿੰਘ, ਗੁਰਦਰਸ਼ਨ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button