ਨਸ਼ੇ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਜ਼ਰੂਰੀ : ਡਾ. ਅਮਨਦੀਪ ਕੌਰ
'ਯੁੱਧ ਨਸ਼ਿਆਂ ਵਿਰੁੱਧ’

ਯੁੱਧ ਨਸ਼ਿਆਂ ਵਿਰੁੱਧ’
ਨਸ਼ੇ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਜ਼ਰੂਰੀ : ਡਾ. ਅਮਨਦੀਪ ਕੌਰ
– ਨਸ਼ਾ ਮੁਕਤੀ ਯਾਤਰਾ ਤਹਿਤ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ, 8 ਅਗਸਤ , 2025: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰੀ ਹਲਕੇ ਵਿਚ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਪਤਨੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਾਰਡ ਨੰ:10 ਤੋਂ 14 ਅਤੇ 17, 26 ਤੇ 29 ਦੇ ਵਸਨੀਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦਾ ਸਮੂਹਿਕ ਪ੍ਰਣ ਵੀ ਦਿਵਾਇਆ ਗਿਆ।
ਇਸ ਮੌਕੇ ਡਾ. ਅਮਨਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮੂਹ ਵਰਗਾਂ ਦੇ ਸਹਿਯੋਗ ਨਾਲ ਹੀ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਤੇ ਪੜ੍ਹਾਈ ਵੱਲ ਧਿਆਨ ਕੇਂਦਰਿਤ ਕਰ ਕੇ ਕਾਮਯਾਬੀ ਹਾਸਲ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਕਿਹਾ ਕਿ ਉਹ ਆਪਣੇ ਬੱਚਿਆਂ ਦੀ ਸੰਗਤ ਵੱਲ ਧਿਆਨ ਦੇਣ ਕਿ ਕਿਤੇ ਉਹ ਮਾੜੀ ਸੰਗਤ ਦੇ ਸੰਪਰਕ ਵਿੱਚ ਤਾਂ ਨਹੀਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਨਿਰਣਾਇਕ ਜੰਗ ਵਿੱਢੀ ਗਈ ਹੈ ਤਾਂ ਜੋ ਸਾਡੇ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਖੇਡਾਂ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ ਤਾਂ ਜੋ ਨੌਜਵਾਨ ਦੇ ਇਨ੍ਹਾਂ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਕੇ ਆਪਣਾ ਭਵਿੱਖ ਉਜਵੱਲ ਕਰ ਸਕਣ।
ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਇਲਾਜ ਕਰਵਾਉਣ ਲਈ ਸਰਕਾਰ ਵੱਲੋਂ ਬਣਾਏ ਗਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਕੇ ਸਨਮਾਨ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਨਾ ਸਿਰਫ਼ ਪ੍ਰਸ਼ਾਸਨਿਕ ਕਾਰਵਾਈ ਨਾਲ, ਸਗੋਂ ਸਮਾਜਿਕ ਜਾਗਰੂਕਤਾ ਅਤੇ ਸਮੂਹਿਕ ਯਤਨਾਂ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਹਿਮਾਂਸ਼ੂ ਠੱਕਰ, ਰਜਨੀਸ਼ ਸ਼ਰਮਾ, ਮੇਜਰ ਸਿੰਘ (ਬਲਾਕ ਪ੍ਰਧਾਨ), ਅਮਰੀਕ ਸਿੰਘ (ਬਲਾਕ ਪ੍ਰਧਾਨ), ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਚੀਮਾ, ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ), ਗੁਲਸ਼ਨ ਗੱਖੜ (ਬਲਾਕ ਪ੍ਰਧਾਨ), ਭੁਪਿੰਦਰ (ਸੋਨੂੰ), ਗਗਨ ਕੰਤੋੜ ਅਤੇ ਦੀਪਕ ਨਾਰੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।





