Ferozepur News

ਕਿਸਾਨ ਮਜ਼ਦੂਰ ਜਥੇਬੰਦੀ ਜੋਨ ਮਖੂ ਦੀਆਂ ਵੱਖ ਵੱਖ ਇਕਾਈਆਂ ਦੇ ਆਗੂਆਂ ਦੀ ਹੋਈ ਮੀਟਿੰਗ

1 ਅਗਸਤ ਨੂੰ ਮੋਟਰਸਾਈਕਲ ਮਾਰਚ ਤੇ 20 ਅਗਸਤ ਨੂੰ ਜਲੰਧਰ ਰੈਲੀ ਦੀਆਂ ਤਿਆਰੀਆਂ

ਕਿਸਾਨ ਮਜ਼ਦੂਰ ਜਥੇਬੰਦੀ ਜੋਨ ਮਖੂ ਦੀਆਂ ਵੱਖ ਵੱਖ ਇਕਾਈਆਂ ਦੇ ਆਗੂਆਂ ਦੀ ਹੋਈ ਮੀਟਿੰਗ

ਕਿਸਾਨ ਮਜ਼ਦੂਰ ਜਥੇਬੰਦੀ ਜੋਨ ਮਖੂ ਦੀਆਂ ਵੱਖ ਵੱਖ ਇਕਾਈਆਂ ਦੇ ਆਗੂਆਂ ਦੀ ਹੋਈ ਮੀਟਿੰਗ

11 ਅਗਸਤ ਨੂੰ ਮੋਟਰਸਾਈਕਲ ਮਾਰਚ ਤੇ 20 ਅਗਸਤ ਨੂੰ ਜਲੰਧਰ ਰੈਲੀ ਦੀਆਂ ਤਿਆਰੀਆਂ

ਫਿਰੋਜ਼ਪੁਰ, ਅਗਸਤ 9, 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੇ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ਤੇ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੇ ਅਸਥਾਨ ਤੇ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਹੋਈ.

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਬਲਜਿੰਦਰ ਸਿੰਘ ਤਲਵੰਡੀ ਨਿਪਾਲਾ ਨੇ ਆਖਿਆ ਕਿ ਲੈਂਡ ਪੋਲਿੰਗ ਨੀਤੀ ਤਹਿਤ ਫਿਰੋਜਪੁਰ ਦੇ ਜੋ ਪਿੰਡਾਂ ਦੀ ਜਮੀਨ ਸਰਕਾਰ ਐਕਵਾਇਰ ਕਰਨਾ ਚਾਹੁੰਦੀ ਹੈ 11 ਅਗਸਤ ਨੂੰ ਮੱਖੂ ਸ਼ਹਿਰ ਤੋਂ ਮੋਟਰਸਾਈਕਲ ਮਾਰਚ ਸ਼ੁਰੂ ਕਰਕੇ ਉਹਨਾਂ ਪਿੰਡਾਂ ਵਿੱਚ ਹੁੰਦੇ ਹੋਏ ਸ਼ਾਮ ਨੂੰ ਸਮਾਪਤ ਕੀਤਾ ਜਾਵੇਗਾ ਤੇ 20 ਅਗਸਤ ਨੂੰ ਪਿੰਡ ਕੁੱਕੜ (ਜਲੰਧਰ) ਵਿਖੇ KMM ਦੇ ਸੱਦੇ ਤੇ ਕੀਤੀ ਜਾ ਰਹੀ ਵੱਡੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਹੋਣਗੇ।

ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜਥੇਬੰਦੀ ਦੇ ਸੰਵਿਧਾਨ ਅਨੁਸਾਰ ਤਿੰਨ ਸਾਲ ਪੂਰੇ ਹੋਣ ਤੇ ਜੋ ਨਵੀਂ ਚੋਣ ਕੀਤੀ ਜਾਂਦੀ ਹੈ, ਉਸ ਸਬੰਧੀ ਸਾਰੀਆਂ ਹੀ ਇਕਾਈਆਂ ਦੇ ਆਗੂਆਂ ਨੂੰ ਮੈਂਬਰਸ਼ਿਪ ਦੀਆਂ ਕਾਪੀਆਂ ਵੰਡ ਦਿੱਤੀਆਂ ਗਈਆਂ ਹਨ ਤੇ ਜਲਦੀ ਹੀ ਮੈਂਬਰਸ਼ਿਪ ਵੀ ਮੁਕੰਮਲ ਕਰਕੇ ਪਿੰਡ ਇਕਾਈ ਤੋਂ ਲੈ ਕੇ ਸੂਬੇ ਤੱਕ ਨਵੀਂ ਚੋਣ ਕੀਤੀ ਜਾਵੇਗੀ।

ਇਸ ਮੌਕੇ ਬੀਬੀ ਸ਼ਿੰਦਰ ਕੌਰ ਮਾਹਲੇ ਵਾਲਾ,ਲਖਵਿੰਦਰ ਸਿੰਘ ਬਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ, ਹਰਵਿੰਦਰ ਸਿੰਘ ਮੰਨੂ ਮਾਛੀ, ਸਵਰਨ ਸਿੰਘ ਸ਼ਰਫਲੀ, ਇੰਦਰਜੀਤ ਸਿੰਘ, ਤਰਸੇਮ ਸਿੰਘ ਦਲਜੀਤ ਸਿੰਘ, ਸ਼ਮਸ਼ੇਰ ਸਿੰਘ ਗੋਰਾ,ਦਿਆਲ ਸਿੰਘ, ਕਰਨੈਲ ਸਿੰਘ,ਪਿਆਰਾ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ, ਭਲਵਾਨ ਭੂਤੀਵਾਲਾ, ਬਲਕਾਰ ਸਿੰਘ, ਭਜਨ ਸਿੰਘ, ਜਰਨੈਲ ਸਿੰਘ ਆਦਿ ਆਗੂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button