ਸਤਲੁਜ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ; ਬੰਨ੍ਹਾਂ ਨੂੰ ਕੋਈ ਖ਼ਤਰਾ ਨਹੀਂ, ਡੀਸੀ ਨੇ ਦੇਰ ਰਾਤ ਟੇਂਡੀ ਵਾਲਾ ਪਿੰਡ ਦਾ ਦੌਰਾ ਕੀਤਾ
ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਡੀ. ਸੀ.
ਸਤਲੁਜ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ; ਬੰਨ੍ਹਾਂ ਨੂੰ ਕੋਈ ਖ਼ਤਰਾ ਨਹੀਂ, ਡੀਸੀ ਨੇ ਦੇਰ ਰਾਤ ਟੇਂਡੀ ਵਾਲਾ ਪਿੰਡ ਦਾ ਦੌਰਾ ਕੀਤਾ
ਡਿਪਟੀ ਕਮਿਸ਼ਨਰ ਨੇ ਟੇਂਡੀ ਵਾਲਾ ਪਿੰਡ ਦਾ ਦੌਰਾ ਕੀਤਾ
– ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਡੀ. ਸੀ.
– ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੁਚੇਤ ਰਹਿਣ ਦੀ ਅਪੀਲ

ਫ਼ਿਰੋਜ਼ਪੁਰ, 19 ਅਗਸਤ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਿੰਡ ਟੇੰਡੀ ਵਾਲਾ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬਾਹ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਸਤਲੁਜ ਵਿੱਚ ਪਾਣੀ ਵਧਣ ਕਾਰਨ ਪੈਦਾ ਹੋਣ ਵਾਲੀ ਹੜਾਂ ਵਰਗੀ ਸਥਿਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਨਾਂ ਨੂੰ ਮਿੱਟੀ ਦੇ ਕਟਾਅ ਦੀ ਖਬਰ ਮਿਲੀ ਸੀ, ਜਿਸ’ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੇੰਡੂ ਵਿਕਾਸ ਵਿਭਾਗ ਵੱਲੋਂ ਲੇਬਰ ਲਗਾ ਕੇ ਮਿੱਟੀ ਦੇ ਗੱਟੇ ਪਾ ਕੇ ਨੌਚਾਂ ਨੂੰ ਮਜ਼ਬੂਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੋਚਾਂ ਦੀ ਮਜ਼ਬੂਤੀ ਲਈ ਦੁਗਣੀ ਲੇਬਰ ਲਗਾਈ ਜਾਵੇਗੀ ਇਸ ਤੋਂ ਇਲਾਵਾ ਡਰੇਨਜ ਵਿਭਾਗ ਵੱਲੋਂ ਵੀ ਇਸ ਕੰਮ ਲਈ ਮਾਹਰ ਲੇਬਰ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਪਾਣੀ ਦੇ ਤੇਜ਼ ਵਹਾਅ ਕਾਰਨ ਹੋਣ ਵਾਲੇ ਕਟਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲਾਂਕਿ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਪਿਛਲੇ ਹਫਤੇ ਨਾਲੋਂ ਵਧਿਆ ਹੈ ਪਰੰਤੂ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਤੇ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਵੀ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਇਸ ਮੌਕੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਹਰ ਸੰਭਵ ਮਦਦ ਦਾ ਯਕੀਨ ਦਵਾਇਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੜ੍ਹਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।




