ਫਸਲਾਂ ਦੇ ਖਰਾਬੇ, ਦਵਾਈਆਂ. ਬੰਨਾਂ ਨੂੰ ਮਜ਼ਬੂਤ ਕਰਨ ਤੋਂ ਲੈ ਕੇ ਹੜ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਦੇ ਨਾਲ ਹਰ ਤਰ੍ਹਾਂ ਦੀ ਸਹਾਇਤਾ ਲਈ ਖੜੀ ਹੈ ਪੰਜਾਬ ਸਰਕਾਰ – ਜਲ ਸਰੋਤ ਮੰਤਰੀ ਬਰਿੰਦਰ ਗੋਇਲ
ਹੜ ਪ੍ਰਭਾਵਿਤ ਪਿੰਡਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਜ਼ਮੀਨੀ ਪੱਧਰ ਤੇ ਕੀਤੇ ਜਾ ਰਹੇ ਹਨ ਰਾਹਤ ਕਾਰਜ
ਫਸਲਾਂ ਦੇ ਖਰਾਬੇ, ਦਵਾਈਆਂ. ਬੰਨਾਂ ਨੂੰ ਮਜ਼ਬੂਤ ਕਰਨ ਤੋਂ ਲੈ ਕੇ ਹੜ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਦੇ ਨਾਲ ਹਰ ਤਰ੍ਹਾਂ ਦੀ ਸਹਾਇਤਾ ਲਈ ਖੜੀ ਹੈ ਪੰਜਾਬ ਸਰਕਾਰ – ਜਲ ਸਰੋਤ ਮੰਤਰੀ ਬਰਿੰਦਰ ਗੋਇਲ
ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਟੈਂਡੀ ਵਾਲਾ, ਪਿੰਡ ਧੀਰਾ ਘਾਰਾ ਅਤੇ ਗਜ਼ਨੀਵਾਲਾ ਦਾ ਕੀਤਾ ਦੌਰਾ
ਹੜ ਪ੍ਰਭਾਵਿਤ ਪਿੰਡਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਜ਼ਮੀਨੀ ਪੱਧਰ ਤੇ ਕੀਤੇ ਜਾ ਰਹੇ ਹਨ ਰਾਹਤ ਕਾਰਜ
ਜਿਲਿਆ ਦੇ ਡੀਸੀ. ਐਸਐਸਪੀ. ਐਸ ਈ ਤੋਂ ਲੈ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਢਲੀ ਸਹਾਇਤਾ ਦੇਣ ਲਈ ਦਿੱਤੀ ਗਈ ਹੈ ਅਹਿਮ ਜਿੰਮੇਵਾਰੀ

ਫਿਰੋਜ਼ਪੁਰ, 21 ਅਗਸਤ, 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗਜ਼ਨੀ ਵਾਲਾ ਤੇ ਧੀਰਾ ਘਾਰਾਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਇਹ ਗੱਲ ਕਹੀ। ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜ਼ਮੀਨੀ ਪੱਧਰ ਤੇ ਕੋਈ ਹੜ ਪ੍ਰਭਾਵਿਤ ਪਿੰਡ ਨਾ ਰਹਿ ਜਾਵੇ ਇਸ ਦੇ ਲਈ ਸੈਕਟਰਾਂ ਦੇ ਵਿੱਚ ਵੰਡ ਕਰਕੇ ਅਧਿਕਾਰੀਆਂ ਨੂੰ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਤੋਂ ਅਹਿਮ ਪਹਿਲ ਹੜ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦੇ ਨਾਲ ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ।
ਇਸ ਦੌਰਾਨ ਕੈਬਿਨਟ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।
ਹੜ ਪ੍ਰਭਾਵਿਤਾ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ
ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਸ੍ਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸ ਐਸ ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ।
ਇਸ ਮੌਕੇ ਐਸਡੀਐਮ ਗੁਰਮੀਤ ਸਿੰਘ, ਐਸਡੀਐਮ ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐਸ. ਈ. ਸ੍ਰੀ ਰਾਜਨ ਢੀਂਗਰਾ, ਸੰਦੀਪ ਗੋਇਲ, ਮੈਡਮ ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ





