Ferozepur News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ

ਫਿਰੋਜਪੁਰ 21 ਅਗਸਤ 2025: ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਬਿਰਧ ਆਸ਼ਰਮ, ਫਿਰੋਜਪੁਰ ਵਿੱਚ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਮੌਜੂਦ ਸਨ।

ਇਸ ਪ੍ਰੋਗਰਾਮ ਵਿੱਚ ਵਿਵੇਕਾਨੰਦ ਵਰਲਡ ਸਕੂਲ, ਫਿਰੋਜ਼ਪੁਰ ਦੇ ਬੱਚਿਆਂ ਨੇ ਭਾਗ ਲਿਆ ਅਤੇ ਬੱਚਿਆਂ ਨੇ ਇਸ ਦਿਵਸ ਮੋਕੇ ਨੂੰ ਮੁੱਖ ਰੱਖਦੇ ਹੋਏ ਬਜੁਰਗਾਂ ਲਈ ਕਵਿਤਾ, ਨੁੱਕੜ ਨਾਟਕ ਅਤੇ ਸੰਗੀਤ ਆਦਿ ਆਇਟਮਾਂ ਪੇਸ਼ ਕੀਤੀਆਂ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਆਸ਼ਰਮ ਵਿੱਚ ਰਹਿੰਦੇ ਬਜੁਰਗਾਂ ਨੂੰ ਸੀਨੀਅਰ ਸਿਟੀਜਨ ਦਿਵਸ ਸਬੰਧੀ ਸਕੂਲ ਦੇ ਬੱਚਿਆਂ ਦੁਆਰਾ ਸ਼ੁਭਕਾਮਨਾ ਕਾਰਡ ਅਤੇ ਗਿਫਟ ਵੀ ਦਿਵਾਏ ਗਏ।  ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਵੱਲੋਂ ਬਜੁਰਗਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਉਹਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਅਤੇ ਟੋਲ ਫ੍ਰੀ ਨੰਬਰ 15100 ਬਾਰੇ ਜਾਗਰੂਕ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button