Ferozepur News

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਸਰਕਾਰ ਇਸ ਕੁਦਰਤੀ ਆਫਤ ਦੇ ਦੌਰਾਨ ਲੋਕਾਂ ਦੇ ਨਾਲ ਖੜੀ ਹੈ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਸਰਕਾਰ ਇਸ ਕੁਦਰਤੀ ਆਫਤ ਦੇ ਦੌਰਾਨ ਲੋਕਾਂ ਦੇ ਨਾਲ ਖੜੀ ਹੈ
ਹੜ੍ਹਾਂ ਉਪਰੰਤ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਰੱਖਣ ਲਈ ਕਿਹਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 23 ਅਗਸਤ, 2025: ਫ਼ਿਰੋਜ਼ਪੁਰ ਵਿਚ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ ਪਿੰਡਾਂ ‘ਚ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ੍ਹ ਦੌਰਾਨ ਇਲਾਕਿਆਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਹੜ੍ਹ ਸੰਬੰਧੀ ਅਤੇ ਹੋਰ ਮਸਲਿਆਂ ਬਾਰੇ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਅਹਿਮ ਮੁੱਦਿਆਂ ਤੇ ਵਿਚਾਰ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਹੜ ਨਾਲ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਅਤੇ ਉੱਥੇ ਲੋਕਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਜਿੱਥੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੜ੍ਹਾਂ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਆਉਂਦੀਆ ਹਨ ਉਥੇ ਇੱਕ ਹੋਰ ਵੱਡੀ ਸਮੱਸਿਆ ਇਹ ਵੀ ਹੁੰਦੀ ਹੈ ਕਿ ਪਾਣੀ ਦੇ ਨਿਕਲ ਜਾਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਦਸ਼ਾ ਹੁੰਦਾ ਹੈ। ਇਸ ਕਰ ਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਜਿਵੇਂ ਕਿ ਮੈਡੀਕਲ ਟੀਮਾਂ ਅਤੇ ਲੋੜੀਂਦੀਆਂ ਦਵਾਈਆਂ ਨੂੰ ਪੂਰਾ ਕਰ ਕੇ ਰੱਖਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਇਲੈਕਟਰੀਕਲ ਮੈਡੀਕਲ ਉਪਕਰਨਾਂ ਆਦਿ ਨੂੰ ਪਰੋਪਰ ਚਾਲੂ ਵਰਤੋਂ ਵਿੱਚ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਲਈ ਹਲਕੇ ਦੇ ਵਿਧਾਇਕ ਜਾਂ ਸਾਨੂੰ ਸਿੱਧੇ ਤੌਰ ਤੇ ਜਾਣੂ ਕਰਵਾਉਣ।
ਇਸ ਦੌਰਾਨ ਉਨ੍ਹਾਂ ਨਸ਼ਿਆਂ ਦੇ ਮੁੱਦੇ ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਖਿਲਾਫ ਜੰਗ ਲਈ ਉਹ ਕੈਮਿਸਟਾਂ ਨੂੰ ਆਪਣੀਆਂ ਦਵਾਈਆਂ ਦਾ ਰਿਕਾਰਡ ਮੈਨਟੇਨ ਰੱਖਣ ਲਈ ਯਕੀਨੀ ਬਣਾਉਣ, ਆਸ਼ਾ ਵਰਕਰਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਸਕੂਲਾਂ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਵੀ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਲਈ ਜ਼ਿਲ੍ਹੇ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਸੈਂਪਲ ਲਏ ਜਾਣ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਪ੍ਰਧਾਨ ਕਰਨ ਲਈ ਵਚਨਬੱਧ ਹੈ ਇਸ ਕਰ ਕੇ ਪੂਰੀ ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਵਧੀਆ ਕੰਮ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਹੜ੍ਹਾਂ ਦੇ ਸੰਕਟ ਨਾਲ ਨਿਜੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਗੈਰ ਸਰਕਾਰੀ ਸੰਸਥਾਵਾਂ, ਸਿਹਤ ਸਬੰਧੀ ਸਨਅਤ ਦੇ ਪ੍ਰਤੀਨਿਧੀਆਂ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ ਜੋ ਕਿ ਹੜ੍ਹ ਦੀ ਸਥਿਤੀ ਵਿਚ ਲੋਕਾਂ ਦੀ ਮੱਦਦ ਕਰ ਰਹੇ ਜਾਂ ਉਨ੍ਹਾਂ ਦੀ ਸਹੂਲਤ ਲਈ ਕੋਈ ਵੀ ਕੰਮ ਕਰ ਰਹੇ ਹਨ ਉਨ੍ਹਾਂ ਦੀ ਸਰਾਹਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਸਥਿਤੀ ਵਿੱਚ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਦੇ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਰਹੀ ਹੈ ਅਤੇ ਮੌਕੇ ‘ਤੇ ਹਲ ਵੀ ਕਰ ਰਹੀ ਹੈ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ.) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿੱਧੀ ਕੁਮੁਦ ਬੰਬਾਹ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button