Ferozepur News

ਤੇਰ੍ਹਵਾਂ ਆਯੂਸ਼ ਮੈਡੀਕਲ ਕੈਂਪ ਬਾਹਰਲਾ ਗੁਰੁਦੁਆਰਾ ਸਾਹਿਬ ਕੋਟ ਕਰੋੜ ਕਲਾਂ, ਫ਼ਿਰੋਜ਼ਪੁਰ ਵਿਖੇ ਆਯੋਜਿਤ

419 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ

ਤੇਰ੍ਹਵਾਂ ਆਯੂਸ਼ ਮੈਡੀਕਲ ਕੈਂਪ ਬਾਹਰਲਾ ਗੁਰੁਦੁਆਰਾ ਸਾਹਿਬ ਕੋਟ ਕਰੋੜ ਕਲਾਂ, ਫ਼ਿਰੋਜ਼ਪੁਰ ਵਿਖੇ ਆਯੋਜਿਤ

ਤੇਰ੍ਹਵਾਂ ਆਯੂਸ਼ ਮੈਡੀਕਲ ਕੈਂਪ ਬਾਹਰਲਾ ਗੁਰੁਦੁਆਰਾ ਸਾਹਿਬ ਕੋਟ ਕਰੋੜ ਕਲਾਂ, ਫ਼ਿਰੋਜ਼ਪੁਰ ਵਿਖੇ ਆਯੋਜਿਤ

– 419 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ

ਫ਼ਿਰੋਜ਼ਪੁਰ, 23 ਅਗਸਤ, 2025: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਵੀ ਕੁਮਾਰ ਡੂਮਰਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰਹਿਮਾਨ ਅਸਾਦ ਦੀ ਯੋਗ ਅਗਵਾਈ ਹੇਠ ਤੇਰ੍ਹਵਾਂ ਆਯੂਸ਼ ਕੈਂਪ ਬਾਹਰਲਾ ਗੁਰੁਦੁਆਰਾ ਸਾਹਿਬ ਕੋਟ ਕਰੋੜ ਕਲਾਂ ਫਿਰੋਜ਼ਪੁਰ ਵਿਖੇ ਲਗਾਇਆ ਗਿਆ।

ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 419 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ 29 ਜੁਲਾਈ ਤੋਂ ਸ਼ੁਰੂ ਹੋਏ ਇਨ੍ਹਾਂ ਆਯੂਸ਼ ਮੈਡੀਕਲ ਕੈਂਪਾਂ ਵਿਚੋਂ ਹੁਣ ਤੱਕ 5298 ਮਰੀਜਾਂ ਨੇ ਫ੍ਰੀ ਚੈੱਕ ਅੱਪ ਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ।

ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵਲੋ ਡਾਕਟਰ ਪ੍ਰਵੀਨ ਰਾਣਾ, ਡਾਕਟਰ ਸੁਮਨ ਧੰਜੂ , ਕਿੰਦਰ ਕੌਰ ਉਪਵੈਦ, ਰਘੂ ਰਾਜਾ ਉਪਵੈਦ, ਬਲਵਿੰਦਰ ਸਿੰਘ, ਤਰਸੇਮ ਸਿੰਘ ਯੋਗਾ ਇੰਸਟਰਕਟਰ ਅਤੇ ਹੋਮੀਓਪੈਥਿਕ ਵਿਭਾਗ ਵਲੋ ਡਾਕਟਰ ਸਤਨਾਮ ਸਿੰਘ ਗਿੱਲ, ਬਲਜੀਤ ਸਿੰਘ,ਵਿਕਾਸ ਕੁਮਾਰ, ਡਿਸਪੈਸਰ ਨੇ ਡਿਊਟੀ ਨਿਭਾਈ ।

Related Articles

Leave a Reply

Your email address will not be published. Required fields are marked *

Back to top button