Ferozepur News

Each grain of farmer&#39s crop will be procured : DC Faridkot

DC FDK VISITING MANDIS

-ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦੇ ਇਕ-ਇਕ ਦਾਣੇ ਦੀ ਹੋਵੇਗੀ ਖਰੀਦ : ਡਿਪਟੀ ਕਮਿਸ਼ਨਰ
-ਕਿਸਾਨਾਂ ਦੀਆਂ ਮੰਡੀਆਂ &#39ਚ ਪੁੱਛੀਆਂ ਮੁਸ਼ਕਿਲਾਂ
ਅਧਿਕਾਰੀਆਂ ਨੂੰ ਕਣਕ ਦੀ ਚੁਕਾਈ ਵੀ ਨਾਲੋਂ ਨਾਲ ਦੇ ਦਿੱਤੇ ਨਿਰਦੇਸ਼
78,335 ਮੀਟਰਕ ਟਨ ਕਣਕ ਦੀ ਕੀਤੀ ਖਰੀਦ
ਫਰੀਦਕੋਟ, 17 ਅਪ੍ਰੈਲ ( Harish Monga ) : ਮੰਡੀਆਂ &#39ਚ ਚੱਲ ਰਹੀ ਕਣਕ ਦੀ ਖਰੀਦੋ-ਫਰੋਖ਼ਤ ਦਾ ਜਾਇਜ਼ਾ ਲੈਣ ਲਈ ਅੱਜ ਦੇਰ ਸ਼ਾਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰ. ਮਾਲਵਿੰਦਰ ਸਿੰਘ ਜੱਗੀ ਨੇ ਜ਼ਿਲ•ੇ ਦੀਆਂ ਕੋਟਕਪੂਰਾ, ਬਰਗਾੜੀ ਅਤੇ ਪੰਜ ਗਰਾਂਈ ਦੀਆਂ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ•ਾਂ ਜਿੱਥੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਉਨ•ਾਂ ਦੀਆਂ ਮੁਸ਼ਕਿਲਾਂ ਸੁਣੀਆਂ, ਉਥੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਦਿਕੱਤ ਪੇਸ਼ ਨਹੀਂ ਆਉਣੀ ਚਾਹੀਦੀ। ਉਨ•ਾਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਕਣਕ ਦੇ ਇਕ-ਇਕ ਦਾਣੇ ਦੀ ਖਰੀਦ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਨਗਰ ਕੌਂਸਲ ਕੋਟਕਪੂਰਾ ਸ. ਮੋਹਣ ਸਿੰਘ ਮੱਤਾ, ਚੇਅਰਮੈਨ ਫਰੀਦਕੋਟ ਸਹਿਕਾਰੀ ਬੈਂਕ ਸ. ਗੁਰਚੇਤ ਸਿੰਘ ਢਿੱਲੋਂ, ਜ਼ਿਲ•ਾ ਮੰਡੀ ਅਫ਼ਸਰ ਸ. ਮਨਜੀਤ ਸਿੰਘ, ਜ਼ਿਲ•ਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਅਤਿੰਦਰ ਪਾਲ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ. ਜੱਗੀ ਨੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਭਰੋਸਾ ਦੁਆਇਆ ਕਿ ਉਨ•ਾਂ ਨੂੰ ਬਾਰਦਾਨੇ, ਤਰਪਾਲਾਂ ਅਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਕਿਸਾਨਾਂ ਵਲੋਂ ਦਿਨ-ਰਾਤ ਮਿਹਨਤ ਕਰਕੇ ਪੈਦਾ ਕੀਤੀ ਕਣਕ ਦੀ ਫ਼ਸਲ ਨੂੰ ਮੰਡੀਆਂ &#39ਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ•ਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ  ਫ਼ਸਲ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਕਿਸੇ ਵੀ ਤਰ•ਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਉਹਨਾਂ ਅੱਗੇ ਕਿਹਾ ਕਿ ਜੇਕਰ ਖਰੀਦ ਏਜੰਸੀ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ &#39ਤੇ ਬਖਸ਼ਿਆ ਨਹੀਂ ਜਾਵੇਗਾ।
ਡਿਪਟੀ ਕਮਿਸ਼ਨਰ ਸ. ਜੱਗੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ•ੇ ਦੀਆਂ ਮੰਡੀਆਂ ਵਿਚ 1 03632 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 78,335 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪਨਗਰੇਨ ਵੱਲੋਂ 15515 ਮੀਟਰਕ ਟਨ, ਮਾਰਕਫੈਡ ਵੱਲੋਂ 20595 ਮੀਟਰਕ ਟਨ, ਪਨਸਪ ਵੱਲੋਂ 12945 ਮੀਟਰਕ ਟਨ, ਵੇਅਰਹਾਊਸ ਵੱਲੋਂ 16285 ਮੀਟਰਕ ਟਨ,  ਪੰਜਾਬ ਐਗਰੋ ਵੱਲੋਂ 3475 ਮੀਟਰਕ ਟਨ, ਐਫ.ਸੀ.ਆਈ. ਵੱਲੋਂ 8820 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 700 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Related Articles

Back to top button