ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਵਿਖ਼ੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ

ਵਿਧਾਇਕ ਰਣਬੀਰ ਭੁੱਲਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਵਿਖ਼ੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ
ਫ਼ਿਰੋਜ਼ਪੁਰ, 27 ਅਗਸਤ 2025: ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਪਿੰਡ ਨਿਹਾਲੇ ਵਾਲਾ, ਕਿਲਚੇ, ਕਾਲੂ ਵਾਲਾ, ਪਛਾੜੀਆਂ, ਬਸਤੀ ਰਾਮ ਲਾਲ,
ਧੀਰਾ ਘਾਰਾ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੇ ਮੱਦੇਨਜ਼ਰ ਪਿੰਡ ਵਾਸੀਆਂ ਦਾ ਹਾਲ ਜਾਣਿਆ ਤੇ ਹਰ ਤਰ੍ਹਾਂ ਨਾਲ ਇਸ ਔਖੀ ਘੜੀ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ|
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਖਾਣ -ਪੀਣ ਦਾ ਸਮਾਨ, ਦਵਾਈਆਂ, ਪਸ਼ੂਆਂ ਲਈ ਚਾਰਾ ਤੇ ਦਵਾਈਆਂ ਤੋਂ ਇਲਾਵਾ ਉਨ੍ਹਾਂ ਦੀ ਮੰਗ ਅਨੁਸਾਰ ਇਸ ਔਖੀ ਘੜੀ ਵਿੱਚ ਲੋੜੀਂਦਾ ਸਮਾਨ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਕੇ ਅੰਦਰ ਪੈਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ਮੁਸਕਲਾਂ ਵੀ ਸੁਣੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਵਿੱਚ ਮਨੁੱਖਾਂ ਅਤੇ ਪਸ਼ੂਆਂ ਲਈ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਤੇ ਮੁਢਲੀ ਸਹਾਇਤਾ ਮੌਕੇ ਤੇ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਰਾਹਤ ਕੈੰਪ ਵੀ ਬਣਾਏ ਗਏ ਹਨ| ਉਨ੍ਹਾਂ ਕਿਹਾ ਕਿ ਉਹ ਆਪਣੀ ਟੀਮ ਨਾਲ ਪਿੰਡਾਂ ਵਿੱਚ ਲਗਾਤਾਰ ਵਿਚਰ ਰਹੇ ਹਨ ਤੇ ਪਾਣੀ ਦੀ ਸਥਿਤੀ ਤੇ ਨਜ਼ਰ ਰੱਖ ਰਹੇ ਹਨ|
ਇਸ ਮੌਕੇ ਵਿਧਾਇਕ ਸਾਹਿਬ ਦੀ ਟੀਮ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।





