Ferozepur News

ਹੜ ਦੇ ਪਾਣੀ ਨਾਲ ਜ਼ਿਲ੍ਹੇ ਦੇ ਪ੍ਰਭਾਵਿਤ ਹੋਏ ਲੋਕਾਂ ਨੂੰ ਨਿਰਵਿਘਨ ਪਹੁੰਚਾਈ ਜਾ ਰਹੀ ਰਾਹਤ ਸਮੱਗਰੀ

3300 ਤੋਂ ਵੱਧ ਹੜ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ -ਡਿਪਟੀ ਕਮਿਸ਼ਨਰ

ਹੜ ਦੇ ਪਾਣੀ ਨਾਲ ਜ਼ਿਲ੍ਹੇ ਦੇ ਪ੍ਰਭਾਵਿਤ ਹੋਏ ਲੋਕਾਂ ਨੂੰ ਨਿਰਵਿਘਨ ਪਹੁੰਚਾਈ ਜਾ ਰਹੀ ਰਾਹਤ ਸਮੱਗਰੀ

ਹੜ ਦੇ ਪਾਣੀ ਨਾਲ ਜ਼ਿਲ੍ਹੇ ਦੇ ਪ੍ਰਭਾਵਿਤ ਹੋਏ ਲੋਕਾਂ ਨੂੰ ਨਿਰਵਿਘਨ ਪਹੁੰਚਾਈ ਜਾ ਰਹੀ ਰਾਹਤ ਸਮੱਗਰੀ

3300 ਤੋਂ ਵੱਧ ਹੜ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਵਿੱਚ ਜੁੱਟੀਆਂ ਟੀਮਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ

ਹੜ੍ਹਾਂ ਸਬੰਧੀ ਜਾਣਕਾਰੀ ਲਈ ਕੰਟਰੋਲ ਰੂਮ ਦੇ ਨੰਬਰ 01632-244017 ’ਤੇ ਕੀਤਾ ਜਾ ਸਕਦਾ ਹੈ ਸੰਪਰਕ

ਬੋਟਾਂ ਦੀ ਸਹਾਇਤਾ ਦੇ ਨਾਲ ਵੱਖ ਵੱਖ ਪਿੰਡਾਂ ਦੇ ਪਾਣੀ ਵਿੱਚ ਘਿਰੇ ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਫ਼ਿਰੋਜ਼ਪੁਰ, 30 ਅਗਸਤ, 2025: ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਨਿਰਵਿਘਨ ਮੁਹਈਆ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਆਰਮੀ, ਐਨਡੀਆਰਐਫ, ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ 3300 ਦੇ ਕਰੀਬ ਹੜ ਪੀੜਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਜ਼ਿਲੇ ਵਿੱਚ ਬਣਾਏ ਗਏ ਰਾਹਤ ਕੈਂਪਾਂ ਦੇ ਵਿੱਚ 400 ਤੋਂ ਜ਼ਿਆਦਾ ਹੜ ਪੀੜਤਾਂ ਨੂੰ ਲੰਗਰ ਅਤੇ ਹੋਰ ਜਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਹੜ ਪ੍ਰਭਾਵਿਤਾਂ ਨੂੰ ਸੁੱਕਾ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਹੁਸੈਨੀਵਾਲਾ ਰੀਟਰੇਟ ਸੇਰਾਮਣੀ ਦੇਖਣ ਲਈ ਜਾਣ ਵਾਲੀ ਮੇਨ ਸੜਕ ਪਾਣੀ ਦੀ ਮਾਰ ਹੇਠ ਆਉਣ ਕਰਕੇ ਟੁੱਟ ਗਈ ਜਿਸ ਦੀ ਮੁਰੰਮਤ ਕਰਵਾਈ ਜਾ ਰਹੀ ਹੈ| ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਦੇ ਨਾਲ ਸਹਾਇਤਾ ਕਰਨ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਰਾਹਤ ਕਾਰਜਾਂ ਨੂੰ ਨਿਰਵਿਘਨ ਜਾਰੀ ਰੱਖਣ ਲਈ ਐਸਡੀਐਮ ਨੂੰ ਫੰਡ ਵੀ ਮੁਹਈਆ ਕਰਵਾਏ ਗਏ ਹਨ| ਉਹਨਾਂ ਨੇ ਦੱਸਿਆ ਕਿ ਐਨਡੀਆਰਐਫ, ਆਰਮੀ ਅਤੇ ਬੀਐਸਐਫ ਦੀਆਂ ਟੀਮਾਂ ਵੱਲੋਂ ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ ਪਾਣੀ ਦੇ ਚਪੇਟ ਦੇ ਵਿੱਚ ਪੂਰੀ ਤਰ੍ਹਾਂ ਨਾਲ ਫਸੇ ਹੋਏ ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਲੋਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰ ਛੱਡ ਕੇ ਉੱਚੀਆਂ ਥਾਵਾਂ ਤੇ ਆ ਜਾਣ|

ਉਨ੍ਹਾਂ ਦੱਸਿਆ ਕੇ ਪਿੰਡ ਨਿਹਾਲਾ ਲਵੇਰਾ, ਧੀਰਾ ਘਾਰਾਂ ਤੇ ਟੱਲੀਗਰਾਮ ਵਿੱਚ ਐਨਡੀਆਰਐਫ ਵੱਲੋਂ ਬੋਟਾਂ ਦੀ ਮਦਦ ਨਾਲ 35 ਬੰਦਿਆਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਹੈ|
ਹਬੀਬ ਕੇ, ਸੁਲਤਾਨ ਵਾਲਾ ਸਮੇਤ ਵੱਖ-ਵੱਖ ਹੜ ਪ੍ਰਭਾਵਿਤ ਖੇਤਰਾਂ ਦੇ ਵਿੱਚ ਮੈਡੀਕਲ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਸ਼ੂਆਂ ਲਈ ਵੀ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ ਕੀਤਾ ਗਿਆ ਹੈ। ਪਿੰਡ ਬੰਡਾਲਾ ਅਤੇ ਰੁਕਨੇ ਵਾਲਾ ਵਿੱਚ ਵੀ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਕੈਂਪ ਲਗਾ ਕੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਬਚਾਅ ਕਾਰਜਾਂ ਵਿੱਚ ਲੱਗੀਆਂ ਟੀਮਾਂ ਵੱਲੋਂ ਲੋਕਾਂ ਨੂੰ ਘਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ ਫੀਡ ਅਤੇ ਹੋਰ ਮੁੱਢਲੀ ਸਹਾਇਤਾ ਮੁਹਈਆ ਕਰਵਾਈ ਗਈ। ਪਿੰਡ ਗੱਟੀ ਰਾਜੋ ਕੇ ਵਿਖੇ ਵੀ ਵੈਟਰਨਰੀ ਟੀਮਾਂ ਵੱਲੋਂ ਪਸ਼ੂਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਪਸ਼ੂਆਂ ਲਈ ਫੀਡ ਵੀ ਵੰਡੀ ਜਾ ਰਹੀ ਹੈ। ਪਿੰਡ ਫ਼ਤੇ ਵਾਲਾ, ਫਤਿਹਗੜ੍ਹ ਸਭਰਾ ਸਮੇਤ ਹੋਰਨਾ ਪਿੰਡਾਂ ਵਿੱਚ ਸੈਨਟਰੀ ਪੈਡ ਵੀ ਵੰਡੇ ਗਏ ਹਨ ਅਤੇ ਪਿੰਡ ਰੁਕਨੇ ਵਾਲਾ ਵਿੱਚ ਤਰਪਾਲਾਂ ਦੀ ਵੰਡ ਕੀਤੀ ਗਈ ਹੈ| ਉਹਨਾਂ ਦੱਸਿਆ ਕਿ ਹਜ਼ਾਰੇ ਵਾਲਾ ਪੁੱਲ ਦਾ ਅੱਜ ਨਿਰੀਖਣ ਕੀਤਾ ਗਿਆ ਹੈ ਅਤੇ ਪੁੱਲ ਫਿਲਹਾਲ ਸਹੀ ਸਲਾਮਤ ਹੈ ਅਤੇ ਸਬੰਧਤ ਠੇਕੇਦਾਰ ਨੂੰ ਪੁੱਲ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਲੱਗਦ ਹੈ ਤਾਂ ਇਸ ਪੁੱਲ ਤੇ ਮਿੱਟੀ ਆਦਿ ਪਾ ਕੇ ਇਸ ਨੂੰ ਮਜ਼ਬੂਤ ਰੱਖਿਆ ਜਾ ਸਕੇ|

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਬਾਰੇ ਕੇ ਰਾਹਤ ਕੈੰਪ ਚੱਲ ਰਿਹਾ ਹੈ ਜਿਥੇ 260 ਲੋਕ ਰਹਿ ਰਹੇ ਹਨ ਅਤੇ ਇਹਨਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੰਗਰ, ਚਾਹ ਪਾਣੀ ਅਤੇ ਹੋਰ ਜਰੂਰਤ ਦੀਆਂ ਚੀਜ਼ਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ| ਉਹਨਾਂ ਦੱਸਿਆ ਕਿ ਖਾਲਸਾ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਤਿੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਲਈ ਲੰਗਰ ਦੀ ਸੁਵਿਧਾ ਵੀ ਮੁਹਈਆ ਕਰਵਾਈ ਗਈ ਹੈ| ਉਹਨਾਂ ਕਿਹਾ ਕਿ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਨੂੰ ਹਰ ਜਰੂਰਤ ਦੀ ਚੀਜ਼ ਮੁਹਈਆ ਕਰਵਾਈ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਰਾਹਤ ਕੈਂਪ ਵਿੱਚ ਰਹਿ ਰਹੇ ਸਕੂਲ ਵਿੱਚ ਪੜ੍ਹਦੇ ਬੱਚਿਆਂ ਨੂੰ ਸਕੂਲ ਦੇ ਸਟਾਫ ਵੱਲੋਂ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ|
ਬਾਰੇ ਕੇ ਰਾਹਤ ਕੈਂਪ ਦੇ ਸੁਚੱਜੇ ਪ੍ਰਬੰਧਾਂ ਲਈ ਪੀਸੀਐਸ ਅਮਨਦੀਪ ਸ਼ਰਮਾ, ਡਿਪਟੀ ਡੀਈਓ ਡਾ.ਸਤਿੰਦਰ ਸਿੰਘ ਅਤੇ ਉਹਨਾਂ ਦੇ ਸਟਾਫ ਵੱਲੋਂ ਪੂਰੀ ਜਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ|

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਸ. ਭੁਪਿੰਦਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਵਾਂ ਤੇ ਆਉਣ। ਹੜ੍ਹਾਂ ਸਬੰਧੀ ਹੰਗਾਮੀ ਸਥਿਤੀ ਵਿੱਚ ਕੰਟਰੋਲ ਰੂਮ ਦੇ ਨੰਬਰ 01632-244017 `ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਰਾਬਤਾ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button