Ferozepur News

ਸਤਲੁਜ ਦੇ ਤੇਜ਼ ਵਹਾਅ ਦੇ ਚੱਲਦੇ ਰੁਕਨੇ ਵਾਲਾ ਬੰਨ੍ਹ ਨੂੰ ਵੱਡੇ ਪੱਧਰ ਤੇ ਢਾਅ, ਇਲਾਕੇ ਦੀਆਂ ਸੰਗਤਾਂ ਤੇ ਲੋਕਾਂ ਵਲੋਂ ਕੀਤੀ ਜਾ ਰਹੀ ਸੇਵਾ – ਬਲਜਿੰਦਰ ਤਲਵੰਡੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਜੋਨ ਮੱਖੂ

ਸਤਲੁਜ ਦੇ ਤੇਜ਼ ਵਹਾਅ ਦੇ ਚੱਲਦੇ ਰੁਕਨੇ ਵਾਲਾ ਬੰਨ੍ਹ ਨੂੰ ਵੱਡੇ ਪੱਧਰ ਤੇ ਢਾਅ, ਇਲਾਕੇ ਦੀਆਂ ਸੰਗਤਾਂ ਤੇ ਲੋਕਾਂ ਵਲੋਂ ਕੀਤੀ ਜਾ ਰਹੀ ਸੇਵਾ – ਬਲਜਿੰਦਰ ਤਲਵੰਡੀ

ਸਤਲੁਜ ਦੇ ਤੇਜ਼ ਵਹਾਅ ਦੇ ਚੱਲਦੇ ਰੁਕਨੇ ਵਾਲਾ ਬੰਨ੍ਹ ਨੂੰ ਵੱਡੇ ਪੱਧਰ ਤੇ ਢਾਅ, ਇਲਾਕੇ ਦੀਆਂ ਸੰਗਤਾਂ ਤੇ ਲੋਕਾਂ ਵਲੋਂ ਕੀਤੀ ਜਾ ਰਹੀ ਸੇਵਾ - ਬਲਜਿੰਦਰ ਤਲਵੰਡੀ

ਫਿਰੋਜ਼ਪੁ, 1-9-2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਜੋਨ ਮੱਖੂ ਦੇ ਕਿਸਾਨ ਆਗੂਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈਸ ਨੋਟ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪੰਜਾਬ ਵਿੱਚ ਹੜਾਂ ਨਾਲ ਵੱਡੇ ਪੱਧਰ ਤੇ ਕਿਸਾਨਾਂ ਮਜ਼ਦੂਰਾਂ ਦੀਆਂ ਫ਼ਸਲਾਂ ਦੀ ਬਰਬਾਦੀ ਹੋਈ ਹੈ ਉਥੇ ਹੀ ਘਰਾਂ, ਪਸ਼ੂਆਂ ਤੇ ਹੋਰ ਆਰਥਿਕ ਤੌਰ ਤੇ ਵੀ ਬਹੁਤ ਨੁਕਸਾਨ ਹੋ ਰਿਹਾ ਹੈ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੁਖਤਾ ਪ੍ਰਬੰਧ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਲੋਂ ਕੋਈ ਵੀ ਬਿਆਨ ਨਾਂ ਦੇਣਾ, ਫੌਰੀ ਤੋਰ ਤੇ ਰਾਹਤ ਫੰਡਾਂ ਨੂੰ ਜਾਰੀ ਨਾਂ ਕਰਨਾ ਅਤਿ ਹੀ ਨਿੰਦਣਯੋਗ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਬੰਨ੍ਹ ਤੇ ਪਹੁੰਚੇ ਤੇ ਉਨ੍ਹਾਂ ਨੇ ਅੱਗੇ ਦੱਸਿਆ ਕਿ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਪਿੰਡ ਰੁਕਨੇ ਵਾਲਾ ਵਿਖੇ ਬੰਨ੍ਹ ਨੂੰ ਵੱਡੇ ਪੱਧਰ ਤੇ ਢਾਅ ਲੱਗੀ ਹੋਈ ਹੈ ਤੇ ਇਲਾਕੇ ਦੀਆਂ ਸੰਗਤਾਂ ਤੇ ਹੋਰਨਾਂ ਲੋਕਾਂ ਵਲੋਂ ਵੀ ਬੰਨ੍ਹ ਦੀ ਢਾਅ ਨੂੰ ਰੋਕਣ ਲਈ ਵੱਡੇ ਪੱਧਰ ਤੇ ਮਿੱਟੀ ਦੀਆਂ ਟਰਾਲੀਆਂ,ਖਾਲੀ ਤੋੜੇ, ਮਿੱਟੀ ਨਾਲ ਭਰੇ ਤੋੜੇ ਭੇਜੇ ਜਾ ਰਹੇ ਹਨ।

ਜੇਕਰ ਕੋਈ ਅਣਹੋਣੀ ਵਾਪਰਦੀ ਹੈ ਤਾਂ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਖ਼ਰਾਬ ਹੋਣ ਦੇ ਨਾਲ ਘਰਾਂ ਨੂੰ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋਵੇਗਾ ਤੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਿੱਟੀ ਨਾਲ ਭਰੇ ਤੋੜਿਆ ਦਾ ਸਹਿਯੋਗ ਕੀਤਾ ਜਾਵੇ।

ਲਖਵਿੰਦਰ ਸਿੰਘ ਵਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ, ਹਰਵਿੰਦਰ ਸਿੰਘ ਮੰਨੂ ਮਾਛੀ, ਸਾਹਿਬ ਸਿੰਘ ਤਲਵੰਡੀ ਕਿਸਾਨ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button