Ferozepur News

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਨੁਰਾਧਾ ਵੱਲੋਂ ਫੱਤੇ ਵਾਲਾ ਨੇੜੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ, ਰਾਹਤ ਸਮੱਗਰੀ ਤੇ ਚਾਰੇ ਦੀ ਵੰਡ ਸ਼ੁਰੂ

ਫਿਰੋਜ਼ਪੁਰ, 3 ਸਤੰਬਰ 2025 — ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ, ਮਾਨਯੋਗ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਨੇ ਫੱਤੇ ਵਾਲਾ ਨੇੜਲੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀਆਂ ਲੋੜਾਂ ਨੂੰ ਨੋਟ ਕਰਕੇ ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਰਾਹੀਂ ਜਰੂਰੀ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਚਾਰਾ ਵੰਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੇ ਟੋਲ-ਫ੍ਰੀ ਨੰਬਰ 15100 ਅਤੇ ਲੈਂਡਲਾਈਨ 01632-235034 ਬਾਰੇ ਜਾਣਕਾਰੀ ਵੀ ਦਿੱਤੀ ਗਈ, ਤਾਂ ਜੋ ਲੋੜ ਪੈਣ ‘ਤੇ ਤੁਰੰਤ ਸੰਪਰਕ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button