Ferozepur News

12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਗੁਰਦੁਆਰਾ ਸਾਰਾਗੜ੍ਹੀ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ – ਏ.ਡੀ.ਸੀ

12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਗੁਰਦੁਆਰਾ ਸਾਰਾਗੜ੍ਹੀ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ – ਏ.ਡੀ.ਸੀ

12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਮੌਕੇ ਗੁਰਦੁਆਰਾ ਸਾਰਾਗੜ੍ਹੀ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ – ਏ.ਡੀ.ਸੀ

ਫ਼ਿਰੋਜ਼ਪੁਰ, 8 ਸਤੰਬਰ 2025:    ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2025 ਨੂੰ ਸਾਰਾਗੜ੍ਹੀ ਦਿਵਸ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਵਿਖੇ ਫੌਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਕਮਿਸ਼ਨਰ ਅਧੀਨ ਸਿਖਲਾਈ ਸ੍ਰੀ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ 10 ਸਤੰਬਰ ਨੂੰ ਸਵਰੇ 11.00 ਵਜੇ ਅਖੰਡ ਪਾਠ ਆਰੰਭ ਹੋਣਗੇ ਅਤੇ 12 ਸਤੰਬਰ ਨੂੰ 11.30 ਵਜੇ ਭੋਗ ਪਾਕੇ ਸਮਾਪਤੀ ਕੀਤੀ ਜਾਵੇਗੀ। ਸਮਾਗਮ ਵਾਲੇ ਦਿਨ ਮੁੱਖ ਮਹਿਮਾਨ, ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ। ਇਸ ਮੌਕੇ  ਫੌਜ ਦੇ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button