Ferozepur News
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 506.17 ਕਰੋੜ ਦੀ ਅਦਾਇਗੀ
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 506.17 ਕਰੋੜ ਦੀ ਅਦਾਇਗੀ
ਜ਼ਿਲ੍ਹੇ ਵਿੱਚ 6,06,212 ਟਨ ਕਣਕ ਦੀ ਹੋਈ ਖ਼ਰੀਦ :- ਖਰਬੰਦਾ
ਫਿਰੋਜ਼ਪੁਰ 28 ਅਪ੍ਰੈਲ 2016 ( ) ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਫਿਰੋਜਪੁਰ ਜ਼ਿਲ੍ਹੇ ਵਿਚ 606212 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਹੁਣ ਤੱਕ 506.17 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ਼ੀ: ਡੀ.ਪੀ.ਐਸ.ਖਰਬੰਦਾ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ 5,56,457 ਮੀਟਰਕ ਟਨ ਕਣਕ ਦੀ ਜ਼ਿਲ੍ਹੇ ਵਿੱਚ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੱਲ੍ਹ ਸ਼ਾਮ ਤੱਕ ਪਨਗ੍ਰੇਨ ਵੱਲੋਂ 134493 ਮੀ:ਟਨ , ਮਾਰਕਫੈਡ ਵੱਲੋਂ 122052 ਮੀ: ਟਨ, ਪਨਸਪ ਵੱਲੋਂ 104990 ਮੀ:ਟਨ, ਵੇਅਰ ਹਾਉਸ ਵੱਲੋਂ 82052 ਮੀ:ਟਨ, ਪੰਜਾਬ ਐਗਰੋ ਵੱਲੋਂ 52505 ਮੀ: ਟਨ, ਐਫ.ਸੀ.ਆਈ. ਵੱਲੋਂ 92491 ਮੀ.ਟਨ, ਪਨਗ੍ਰੇਨ(ਪੀ.ਡੀ.ਸੀ) ਵੱਲੋਂ 15159 ਅਤੇ 2470 ਮੀਟਰਕ ਟਨ ਪ੍ਰਾਈਵੇਟ ਵਾਪਰੀਆਂ ਵੱਲੋਂ ਕਣਕ ਦੀ ਖ਼ਰੀਦ ਕੀਤੀ ਗਈ ਹੈ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਖ਼ਰੀਦ ਏਜੰਸੀਆਂ ਖ਼ਰੀਦ ਕੀਤੀ ਫ਼ਸਲ ਦੀ ਨਾਲੋ ਨਾਲ ਚੁਕਾਈ ਵੀ ਕਰਵਾ ਰਹੀਆਂ ਹਨ ਅਤੇ ਹੁਣ ਤੱਕ ਫਿਰੋਜ਼ਪੁਰ ਜ਼ਿਲ੍ਹੇ ਅੰਦਰ 62.13% ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਹਰ ਹਾਲਤ ਵਿੱਚ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।