Ferozepur News

ਸਹਾਇਕ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ

ਸਹਾਇਕ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਸਹਾਇਕ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾਕੈਬਨਿਟ ਮੰਤਰੀ

ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ

ਫ਼ਿਰੋਜ਼ਪੁਰ 10 ਸਤੰਬਰ 2025:  12 ਸਤੰਬਰ 2025 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਪੰਜਾਬ),  ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਸਬੰਧੀ ਸਹਾਇਕ ਕਮਿਸ਼ਨਰ (ਜ.) ਗੁਰਦੇਵ ਸਿੰਘ ਧੰਮ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਰਾਗੜ੍ਹੀ ਗੁਰਦੁਆਰਾ ਵਿਖੇ ਮੌਕੇ ਤੇ ਪਹੁੰਚ ਕੇ ਤਿਆਰੀਆਂ ਦਾ ਜਾਇਜਾ ਲਿਆ ਗਿਆ।

              ਸਹਾਇਕ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਕਿਹਾ ਕਿ ਜੋ ਵੀ ਕੰਮ ਕਰਨ ਲਈ ਰਹਿੰਦਾ ਹੈ ਜਲਦ ਹੀ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਟ੍ਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

        ਇਸ ਮੌਕੇ ਐਸਡੀਐਮ ਫਿਰੋਜ਼ਪੁਰ ਅਮਨਦੀਪ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀਸੀਐਸ (ਅਧੀਨ ਸਿਖਲਾਈ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button