ਐਨ ਪੀ ਈ ਪੀ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇ, ਲੋਕ ਨਾਚ ਅਤੇ ਰੈਡ ਰਿਬਨ ਪੀਸ ਮੁਕਾਬਲੇ ਕਰਵਾਏ ਗਏ

ਐਨ ਪੀ ਈ ਪੀ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇ, ਲੋਕ ਨਾਚ ਅਤੇ ਰੈਡ ਰਿਬਨ ਪੀਸ ਮੁਕਾਬਲੇ ਕਰਵਾਏ ਗਏ
ਫਿਰੋਜ਼ਪੁਰ, 12-9-2025: ਮਾਨਯੋਗ ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਜੀ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਤਿਕਾਰਯੋਗ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ੍ਰੀਮਤੀ ਮੁਨੀਲਾ ਅਰੋੜਾ ਜੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਸਤਿੰਦਰ ਸਿੰਘ ਜੀ ਦੀ ਯੋਗ ਅਗਵਾਈ ਤਹਿਤ ਸਫਲਤਾ ਪੂਰਵਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੀਦਪੁਰ ਵਿਖੇ ਕਰਵਾਏ ਗਏ ।
ਇਸ ਮੌਕੇ ਤੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮੁਨੀਲਾ ਅਰੋੜਾ ਜੀ ਨੇ ਦੱਸਿਆ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਉਹਨਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਭੇਦਭਾਵ ਦੀ ਭਾਵਨਾ ਖਤਮ ਹੁੰਦੀ ਹੈ ,ਚੰਗਾ ਅਤੇ ਨਰੋਇਆ ਸਮਾਜ ਸਿਰਜਿਆ ਜਾਂਦਾ ਹੈ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ, ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਡਾ ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜੀ ਨੇ ਦੱਸਿਆ ਕਿ ਰੈੱਡ ਰਿਬਨ ਕੁਇਜ਼ ਮੁਕਾਬਲੇ ਦੇ ਪਹਿਲੇ ਤਿੰਨ ਜੇਤੂਆਂ ਨੂੰ ਕ੍ਰਮਵਾਰ 4000/-ਪਹਿਲਾਂ ਇਨਾਮ, 3000/- ਦੂਜਾ ਇਨਾਮ,2000/-ਤੀਜਾ ਇਨਾਮ ਵਿਭਾਗ ਵੱਲੋਂ ਦਿੱਤਾ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਅਸ਼ਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਜੇਤੂ ਹੁਣ ਆਉਣ ਵਾਲੇ ਦਿਨਾਂ ਵਿੱਚ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ।
ਇਸ ਮੌਕੇ ਤੇ ਜੱਜ ਸਾਹਿਬਾਨ ਦੀ ਭੂਮਿਕਾ ਸ਼੍ਰੀਮਤੀ ਰੁਪਿੰਦਰ ਕੌਰ ਪ੍ਰਿੰਸੀਪਲ ਸਸਸਸ ਸ਼ੇਰ ਖਾਂ, ਰਵੀਇੰਦਰ ਸਿੰਘ, ਗੁਰਵਿੰਦਰ ਸਿੰਘ, ਸੁਮਿਤ ਪਾਲ ਸਿੰਘ, ਸ੍ਰੀਮਤੀ ਸ਼ਰੂਤੀ, ਸ਼੍ਰੀਮਤੀ ਅਮਨਪ੍ਰੀਤ ਕੌਰ ਜੀ ਨੇ ਨਿਭਾਈ। ਸ਼੍ਰੀਮਤੀ ਸੁਰਿੰਦਰ ਕੌਰ ਪ੍ਰਿੰਸੀਪਲ ਸਸਸਸ ਬਜੀਦਪੁਰ ਅਤੇ ਸਹਾਇਕ ਨੋਡਲ ਅਫ਼ਸਰ ਸੰਦੀਪ ਬੱਬਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਬਲਵਿੰਦਰ ਸਿੰਘ ਅਤੇ ਸਮੂਹ ਸਟਾਫ ਸਸਸਸ ਬਜੀਦਪੁਰ ਹਾਜ਼ਰ ਹੋਏ।





