Ferozepur News

ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਸੁਪਰ ਐਸ ਐਮ ਐਸ ਤੋਂ ਕੰਬਾਈਨ ਚੱਲਣ ਤੇ ਪੂਰਨ ਪਾਬੰਦੀ- ਵਧੀਕ ਡਿਪਟੀ ਕਮਿਸ਼ਨਰ

ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਸੁਪਰ ਐਸ ਐਮ ਐਸ ਤੋਂ ਕੰਬਾਈਨ ਚੱਲਣ ਤੇ ਪੂਰਨ ਪਾਬੰਦੀ- ਵਧੀਕ ਡਿਪਟੀ ਕਮਿਸ਼ਨਰ

ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਸੁਪਰ ਐਸ ਐਮ ਐਸ ਤੋਂ ਕੰਬਾਈਨ ਚੱਲਣ ਤੇ ਪੂਰਨ ਪਾਬੰਦੀ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 13 ਸਤੰਬਰ, 2025: ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਹਦਾਇਤ ਕੀਤੀ ਗਈ ਕਿ ਝੋਨੇ ਦੇ ਸੀਜ਼ਨ ਦੌਰਾਨ ਸੁਪਰ ਐਸ.ਐਮ.ਐਸ. ਲੱਗੇ ਹੋਏ ਕੰਬਾਈਨ ਹਾਰਵੈਸਟਰਾਂ ਨਾਲ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਸੁਪਰ ਐਸ.ਐਮ.ਐਸ. ਕੰਬਾਈਨ ਹਾਰਵੈਸਟਰ ਦੇ ਪਿੱਛੇ ਨਿਕਲਣ ਵਾਲੀ ਪਰਾਲੀ ਦਾ ਕੁਤਰਾ ਕਰਕੇ ਇਕਸਾਰ ਖਲਾਰ ਦਿੰਦਾ ਹੈ। ਜਿਸ ਨਾਲ ਖੇਤ ਵਿਚ ਸੁਪਰ ਸੀਡਰ ਆਦਿ ਮਸ਼ੀਨਾਂ ਨਾਲ ਪਰਾਲੀ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਦਾ ਕਾਰਜ ਸੁਖਾਲਾ ਹੋ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਰਾਜ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਜਿਹੜਾ ਕੰਬਾਈਨ ਮਾਲਕ ਸੁਪਰ ਐਸ ਐਮ ਐਸ ਤੋਂ ਬਿਨਾਂ ਕੰਬਾਈਨ ਚਲਾਏਗਾ ਤਾਂ ਪਹਿਲੀ ਉਲੰਘਣਾ ਤੇ 50 ਹਜ਼ਾਰ ਰੁਪਏ, ਦੂਜੀ ਉਲੰਘਣਾ ਤੇ 75 ਹਜ਼ਾਰ ਰੁਪਏ ਅਤੇ ਤੀਜੀ ਉਲੰਘਣਾ ਤੇ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪੂਰਨ ਪਾਬੰਦੀ ਹੈ।

ਮੀਟਿੰਗ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸ਼੍ਰੀ ਨੀਰਜ ਸ਼ਰਮਾ ਖੇਤੀਬਾੜੀ ਅਫ਼ਸਰ, ਸ਼੍ਰੀ ਅਮਿਤ ਪੁੰਜ ਵਿਸ਼ਾ ਵਸਤੂ ਮਾਹਰ, ਸ਼੍ਰੀ ਸਤਿੰਦਰਪਾਲ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਸ਼੍ਰੀ ਕਮਲ ਕ੍ਰਿਸ਼ਨ ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਸ਼੍ਰੀ ਸੁਨੀਲ ਕੁਮਾਰ ਜੂਨੀਅਰ ਤਕਨੀਸ਼ੀਅਨ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button