ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਫਿਰੋਜ਼ਪੁਰ, 19 ਸਤੰਬਰ 2025: ਡਾ. ਰਣਧੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਵਿਸ਼ਾਲ ਅਨੁਭਵ ਅਤੇ ਸਮਰਪਣ ਨਾਲ ਕਿਸਾਨਾਂ ਵਿੱਚ ਵਿਸ਼ੇਸ਼ ਪਛਾਣ ਬਣਾ ਚੁੱਕੇ ਹਨ। ਡਿਊਟੀ ਜੁਆਇਨ ਕਰਨ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਦੀਆਂ ਸਰਕਾਰੀ ਯੋਜਨਾਵਾਂ, ਸਹਾਇਤਾ ਸਕੀਮਾਂ ਅਤੇ ਨਵੀਆਂ ਖੇਤੀਬਾੜੀ ਤਕਨੀਕਾਂ ਨੂੰ ਹਰ ਕਿਸਾਨ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਜਿਸ ਨਾਲ ਕਿਸਾਨ ਆਰਥਿਕ ਤੌਰ ‘ਤੇ ਮਜ਼ਬੂਤ ਹੋ ਸਕਣ।
ਉਨ੍ਹਾਂ ਨੇ ਕਿਸਾਨਾਂ ਨੂੰ ਜੈਵਿਕ ਖੇਤੀ, ਫਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਫਸਲਾਂ ਦੀ ਉਪਜ ਵਧੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਪਾਣੀ ਦੀ ਸੰਭਾਲ ਵੀ ਸੰਭਵ ਹੋਵੇਗੀ। ਚਾਰਜ ਸੰਭਾਲਣ ਦੇ ਮੌਕੇ ‘ਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਤਹਿ-ਦਿਲੋਂ ਸਵਾਗਤ ਕੀਤਾ। ਨੀਰਜ
ਇਸ ਮੌਕੇ ਨੀਰਜ ਸ਼ਰਮਾ ਬਲਾਕ ਖੇਤੀਬਾੜੀ ਅਫ਼ਸਰ, ਅਮਿਤ ਪੁੰਜ ਬਲਾਕ ਖੇਤੀਬਾੜੀ ਅਫ਼ਸਰ, ਰਜਨੀਸ਼ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਗੁਰਵੰਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਨਵੀਨ ਖੰਨਾ ਖੇਤੀਬਾੜੀ ਵਿਕਾਸ ਅਫ਼ਸਰ, ਸੁਨੀਲ ਕੁਮਾਰ ਸੁਪਰਡੰਟ, ਕਰਨ ਸੀਨੀਅਰ ਸਹਾਇਕ ਅਤੇ ਸੰਜੀਵ ਗੁਪਤਾ ਲੇਖਾਕਾਰ ਹਾਜ਼ਰ ਸਨ।





