ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰਦੁਆਰਾ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਲਈ ਡੇਢ ਲੱਖ ਦੀ ਰਾਸ਼ੀ ਭੇਟ
ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰਦੁਆਰਾ ਸਾਹਿਬ ਦੀ ਉਸਾਰੀ ਅਧੀਨ ਇਮਾਰਤ ਲਈ ਡੇਢ ਲੱਖ ਦੀ ਰਾਸ਼ੀ ਭੇਟ

ਫ਼ਿਰੋਜ਼ਪੁਰ, 21 ਸਤੰਬਰ, 2025: ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਡਾ: ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਨਿਰੰਤਰ ਸੇਵਾ ਨਿਭਾਈ ਜਾ ਰਹੀ ਹੈ, ਉਥੇ ਹੀ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ 2 ਗੁਰਦੁਆਰਾ ਸਾਹਿਬ ਦੀ ਉਸਾਰੀ ਅਧੀਨ ਇਮਾਰਤਾਂ ਲਈ ਡੇਢ ਲੱਖ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ ਗਈ।
ਇਸ ਮੌਕੇ ਬਾਬਾ ਰਾਮ ਲਾਲ ਗੁਰਦੁਆਰਾ ਸਾਹਿਬ ਵਿਖੇ ਇਮਾਰਤ ਦੇ ਲੈਂਟਰ ਲਈ ਮੁੱਖ ਸੇਵਾਦਾਰ ਬਾਬਾ ਦਿਲਬਾਗ ਸਿੰਘ ਅਤੇ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਨੂੰ 1 ਲੱਖ ਰੁਪਏ ਅਤੇ ਬਗਦਾਦੀ ਗੇਟ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪਿੰਟਾ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਉਸਾਰੀ ਅਧੀਨ ਇਮਾਰਤ ਲਈ ਭੇਟ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਉਹ ਹਮੇਸ਼ਾ ਫ਼ਿਰੋਜ਼ਪੁਰ ਹਲਕੇ ਦੀ ਸੇਵਾ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਆਏ ਹੜ੍ਹਾਂ ਕਾਰਨ ਪੰਜਾਬ ਅੰਦਰ ਹੋਏ ਭਾਰੀ ਨੁਕਸਾਨ ਨੇ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਕੀਤਾ ਹੈ ਅਤੇ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਉਨ੍ਹਾਂ ਵਲੋਂ ਡੀਜ਼ਲ, ਰਾਸ਼ਨ ਸਮੱਗਰੀ, ਪਸ਼ੂਆਂ ਲਈ ਚਾਰਾ ਅਤੇ ਹੋਰ ਰਾਹਤ ਸਮੱਗਰੀ ਨਿਰੰਤਰ ਪਹੁੰਚਾਈ ਜਾ ਰਹੀ ਹੈ। ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ’ਚ ਆਏ ਹੜ੍ਹਾਂ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਤੁਰੰਤ 1600 ਕਰੋੜ ਦਾ ਪੈਕੇਜ ਜਾਰੀ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਪੈਰਾਂ ਸਿਰ ਖੜ੍ਹੇ ਕਰਨ ਲਈ ਹੋਰ ਵੀ ਵਿਸ਼ੇਸ਼ ਪੈਕੇਜ ਦਿੱਤੇ ਜਾਣਗੇ।





