Ferozepur News

ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਅਤੇ ਹੋਲਸੋਲ੍ਹ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ

ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਅਤੇ ਹੋਲਸੋਲ੍ਹ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ

ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਅਤੇ ਹੋਲਸੋਲ੍ਹ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ

ਫਿਰੋਜ਼ਪੁਰ, 25 ਸਤੰਬਰ 2025: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਾੜ੍ਹੀ 2025-26 ਦੌਰਾਨ ਕਿਸਾਨਾਂ ਨੂੰ ਲੋੜੀਂਦੀ ਖਾਦ ਮੁਹੱਈਆ ਕਰਵਾਉਣ ਲਈ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫਸਰ ਰਣਧੀਰ ਸਿੰਘ ਠਾਕੁਰ ਵੱਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹੇ ਦੇ ਹੇਲਸੋਲ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ।
ਮੁੱਖ ਖੇਤੀਬਾੜੀ ਅਫਸਰ ਵੱਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇਦਿਆ ਨੂੰ ਜਿਲ੍ਹੇ ਵਿੱਚ ਸਪਲਾਈ ਹੋਈ ਡੀ.ਏ.ਪੀ. ਖਾਦ ਦੀ ਸੁਚੱਜੀ ਵੰਡ ਕਰਨ ਦੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾ ਨੂੰ ਕੰਪਨੀ ਵੱਲੋਂ ਸਪਲਾਈ ਹੋਈ ਖਾਦ ਨੂੰ ਜਿਲ੍ਹੇ ਦੇ ਸਮੂਹ ਹੋਲਸੇਲਰਾਂ ਵਿੱਚ ਇੱਕ ਸਾਰ ਵੰਡਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਨ੍ਹਾਂ ਕੰਪਨੀਆਂ ਦੇ ਨੁਮਾਇੰਦਿਆ ਨੂੰ ਸਖਤੀ ਨਾਲ ਹਦਾਇਤ ਕਰਦਿਆ ਹੋਇਆ ਕਿਹਾ ਕਿ ਜਿਲ੍ਹੇ ਵਿੱਚ ਸਪਲਾਈ ਹੋ ਰਹੀ ਡੀ.ਏ.ਪੀ ਖਾਦ ਨਾਲ ਕਿਸੇ ਪ੍ਰਕਾਰ ਦੇ ਬੋਲੇੜੇ ਪਦਾਰਥ /ਵਸਤੂਆਂ ਦੀ ਟੈਗਿੰਗ ਬਰਦਾਸਤ ਨਹੀਂ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ ਵੱਲੋਂ ਜਿਲ੍ਹੇ ਦੇ ਸਮੂਹ ਹੋਲਸੇਲਰਾਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਨੂੰ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੁਆਰਾ ਸਪਲਾਈ ਕੀਤੀ ਜਾ ਰਹੀ ਖਾਦ ਦੀ ਸੁਚੱਜੇ ਤਰੀਕੇ ਨਾਲ ਜਿਲ੍ਹੇ ਦੇ ਸਮੂਹ ਰੀਟੇਲ ਡੀਲਰਾਂ ਵਿੱਚ ਸਮੇਂ ਸਿਰ ਵੰਡ ਕਰਨ ਦੇ ਨਾਲ ਨਾਲ ਇਸ ਖਾਦ ਨਾਲ ਕਿਸੇ ਪ੍ਰਕਾਰ ਦੇ ਬੋਲੇੜੇ ਪਦਾਰਥ ਦੀ ਟੈਗਿੰਗ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਵੱਲੋਂ ਸਮੂਹ ਹੋਲਸੇਲ੍ਹਰਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਡੀ.ਏ.ਪੀ ਖਾਦ ਦੀ ਕਿਸੇ ਪ੍ਰਕਾਰ ਦੀ ਜਮ੍ਹਾਂਖੋਰੀ ਜਾ ਫਿਰ ਕਾਲਾਬਜ਼ਾਰੀ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਕੁਤਾਹੀ ਦੇ ਚੱਲਦੇ ਸਬੰਧਤ ਖਾਦ ਵਿਕਰੇਤਾ ਦੇ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।
ਮੁੱਖ ਖੇਤੀਬਾੜੀ ਅਫਸਰ ਵੱਲੋਂ ਜਿਲ੍ਹਾ ਫਿਰੋਜਪੁਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਖਾਦ ਦੀ ਖਰੀਦ ਕਰਦੇ ਸਮੇਂ ਦੁਕਾਨਦਾਰ ਤੋਂ ਖਰੀਦ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਖਾਦ ਨਾਲ ਬੇਲੋੜੀ ਵਸਤੂ ਧੱਕੇ ਨਾਲ ਦਿੰਦਾ ਹੈ ਜਾ ਫਿਰ ਖਾਦ ਦਾ ਰੇਟ ਵੱਧ ਲਾਉਂਦਾ ਹੈ ਤਾਂ ਇਸ ਸਬੰਧੀ ਖੇਤੀਬਾੜੀ ਵਿਭਾਗ ਵਿਚ ਸ਼ਿਕਾਇਤ ਦਰਜ ਕਰਵਾਈ ਜਾਵੇ।

Related Articles

Leave a Reply

Your email address will not be published. Required fields are marked *

Back to top button