Ferozepur News

ਅੱਤਿਆਚਾਰ ਰੋਕਥਾਮ ਐਕਟ 1989 ਸੰਬੰਧੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਅੱਤਿਆਚਾਰ ਰੋਕਥਾਮ ਐਕਟ 1989 ਸੰਬੰਧੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਅੱਤਿਆਚਾਰ ਰੋਕਥਾਮ ਐਕਟ 1989 ਸੰਬੰਧੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਤੇ ਮੁਆਵਜ਼ਾ ਯਕੀਨੀ ਬਣਾਇਆ ਜਾਵੇ – ਸਹਾਇਕ ਕਮਿਸ਼ਨਰ

ਫ਼ਿਰੋਜ਼ਪੁਰ, 25 ਸਤੰਬਰ 2025: ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹੇ ਅੰਦਰ ਦਰਜ ਹੋਏ ਕੇਸਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਸ੍ਰੀ ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਮੇਟੀ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।

ਸਹਾਇਕ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਦੇ ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫਤੀਸ਼ ਮੁਕੰਮਲ ਕਰਕੇ ਰਿਪੋਰਟ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਇਨਸਾਫ ਦਿਵਾਇਆ ਜਾ ਸਕੇ। ਉਨ੍ਹਾਂ ਆਦੇਸ਼ ਦਿੱਤੇ ਕਿ ਜਿਲ਼੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ।

ਇਸ ਮੌਕੇ ਪੁਲਿਸ ਅਧਿਕਾਰੀ ਸ਼੍ਰੀ ਬਚਨ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਤਹਿਤ ਦਰਜ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਜਿ਼ਲ੍ਹੇ ਅੰਦਰ 27 ਮੁਕੱਦਮੇ ਦਰਜ ਹੋਏ, ਜਿਸ ਵਿੱਚ ਜੇਰੇ ਤਫਤੀਸ਼ ਕੇਸ 16, ਜੇਰੇ ਸਮਾਇਤ 11 ਕੇਸ ਹਨ|

ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀ ਸ੍ਰੀ ਬਚਨ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਹੈਡਕੁਆਟਰ), ਸ਼੍ਰੀ ਅਮਨਦੀਪ ਪਰਿੰਜਾ ਡਿਪਟੀ ਡੀ.ਏ. ਫਿਰੋਜਪੁਰ, ਸ੍ਰੀ ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕਮ-ਮੈਂਬਰ ਸਕੱਤਰ, ਸ੍ਰੀ ਵਿਜੈ ਸ਼ੈਰੀ, ਸ੍ਰੀ ਗਗਨਦੀਪ ਸਿੰਘ, ਸ੍ਰੀ ਗੁਰਿੰਦਰ ਸਿੰਘ, ਸ੍ਰੀ ਲਖਵਿੰਦਰ ਸਿੰਘ, ਸ਼੍ਰੀ ਪੂਰਨ ਚੰਦ ਅਤੇ ਹੋਰ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਹਾਜ਼ਰ ਹੋਏ।

Related Articles

Leave a Reply

Your email address will not be published. Required fields are marked *

Back to top button