Ferozepur News
ਡੀ.ਸੀ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਅਮਿਤ ਸਰੀਨ ਏ.ਡੀ.ਸੀ. (ਜ) ਫ਼ਿਰੋਜ਼ਪੁਰ ਦਾ ਕੀਤਾ ਸਵਾਗਤ

ਡੀ.ਸੀ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਅਮਿਤ ਸਰੀਨ ਏ.ਡੀ.ਸੀ. (ਜ) ਫ਼ਿਰੋਜ਼ਪੁਰ ਦਾ ਕੀਤਾ ਸਵਾਗਤ
ਫ਼ਿਰੋਜ਼ਪੁਰ, 26 ਸਤੰਬਰ, 2025: ਸ਼੍ਰੀ ਅਮਿਤ ਸਰੀਨ (ਪੀ.ਸੀ.ਐਸ.) ਨੇ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਫ਼ਤਰ ਦੇ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੀ ਅਮਿਤ ਸਰੀਨ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁੱਜਦਾ ਕਰਨ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਕਿਤਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ / ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਅਤੇ ਪਾਰਦਰਸ਼ਿਤ ਢੰਗ ਨਾਲ ਲਾਗੂ ਕੀਤੀਆਂ ਜਾਣ।





