ਬੋਹੜ ਸਿੰਘ ਨੂੰ ਐਸ.ਸੀ.ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਿੱਤੀ ਵਧਾਈ

ਬੋਹੜ ਸਿੰਘ ਨੂੰ ਐਸ.ਸੀ.ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਿੱਤੀ ਵਧਾਈ
ਫਿਰੋਜ਼ਪੁਰ 27 ਸਤੰਬਰ, 2025: ਆਮ ਆਦਮੀ ਪਾਰਟੀ ਵੱਲੋਂ ਸ. ਬੋਹੜ ਸਿੰਘ ਨੂੰ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਐਸ.ਸੀ ਵਿੰਗ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ|
ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਬੋਹੜ ਸਿੰਘ ਨੂੰ ਐਸ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ ਲੱਗਣ ਤੇ ਵਧਾਈ ਦਿੱਤੀ| ਉਹਨਾਂ ਖੁਸ਼ੀ ਪ੍ਰਗਟ ਕੀਤੀ ਕਿ ਆਮ ਆਦਮੀ ਪਾਰਟੀ ਨੇ ਬੋਹੜ ਸਿੰਘ ਨੂੰ ਇਹ ਜਿੰਮੇਵਾਰੀ ਦਿੱਤੀ ਹੈ ਅਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਬੋਹੜ ਸਿੰਘ ਨੂੰ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ|
ਨਵ ਨਿਯੁਕਤ ਕੁਆਰਡੀਨੇਟਰ ਬੋਹੜ ਸਿੰਘ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ਼੍ਰੀ. ਮਨੀਸ਼ ਸੀਸੋਦੀਆ ਸਟੇਟ ਪ੍ਰਭਾਰੀ, ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਡਾ. ਅਮਨ ਅਰੋੜਾ, ਵਿਧਾਇਕ ਰਣਬੀਰ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵੱਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ|





