Ferozepur News

69ਵੀੰ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਖੇਡਾਂ ਵਿਦਿਆਰਥੀ ਜੀਵਨ ਦਾ ਮਹੱਤਵਪੂਰਨ ਅੰਗ - ਵਿਧਾਇਕ ਦਯੀਆ

69ਵੀੰ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

69ਵੀੰ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਖੇਡਾਂ ਵਿਦਿਆਰਥੀ ਜੀਵਨ ਦਾ ਮਹੱਤਵਪੂਰਨ ਅੰਗ – ਵਿਧਾਇਕ ਦਯੀਆ

ਫ਼ਿਰੋਜ਼ਪੁਰ 1 ਅਕਤੂਬਰ , 2025: ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਮੀਟ 2025 ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈ।

ਅੱਜ ਇਹਨਾਂ ਖੇਡਾਂ ਦੀ ਸਮਾਪਤੀ ਸਮਾਰੋਹ ਮੌਕੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡੀਈਓ ਮੁਨੀਲਾ ਅਰੋੜਾ ਅਤੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ।

ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਸ਼੍ਰੀ ਰਜਨੀਸ਼ ਦਯੀਆ ਨੇ ਕਿਹਾ ਕਿ ਨਿਰੋਗੀ ਅਤੇ ਤੰਦਰੁਸਤ ਰਹਿਣ ਲਈ ਚੰਗੀ ਖ਼ੁਰਾਕ ਤੇ ਖੇਡਾਂ ਮਹੱਤਵਪੂਰਨ ਹਿੱਸਾ ਪਾਉਂਦੀਆਂ ਹਨ, ਉਹਨਾਂ ਕਿਹਾ ਜਿੱਥੇ ਇਹ ਸਫ਼ਲਤਾ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਉੱਥੇ ਇਹਨਾਂ ਬੱਚਿਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ। ਉਹਨਾਂ ਬਲਾਕ ਟੂਰਨਾਮੈਂਟ ਲਈ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਡਾਂ ਦੇ ਵਿਕਾਸ ਅਤੇ ਪੰਜਾਬ ਪ੍ਰਤੀ ਸੁਹਿਰਦ ਹਨ, ਉਹਨਾਂ ਅੱਜ ਜੇਤੂ ਖਿਡਾਰੀਆਂ ਨੂੰ ਸੂਬੇ ਪੱਧਰੀ ਟੂਰਨਾਮੈਂਟ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਖੇਡਾਂ ਤੋਂ ਹੀ ਇੰਟਰਨੈਸ਼ਨਲ ਖਿਡਾਰੀ ਪੈਦਾ ਹੁੰਦੇ ਹਨ।

ਇਸ ਮੌਕੇ ਡੀਈਓ ਮੁਨੀਲਾ ਅਰੋੜਾ ਅਤੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਦਿਆ ਪ੍ਰਾਪਤੀ ਦਾ ਸੁਨਹਿਰੀ ਮੌਕਾ ਹੈ। ਇਸੇ ਲਈ ਬੱਚਿਆਂ ਨੂੰ ਸਕੂਲ ਭੇਜਿਆ ਜਾਂਦਾ ਹੈ ਤਾਂ ਜੋ ਉਹ ਸਿੱਖਿਆ ਪ੍ਰਾਪਤ ਕਰਕੇ ਜੀਵਨ ਵਿੱਚ ਸਫਲ ਹੋ ਸਕਣ ਪਰ ਪੜ੍ਹਾਈ ਕਰਨ ਲਈ ਤੰਦਰੁਸਤ ਸਰੀਰ ਤੇ ਮਨ ਦੀ ਲੋੜ ਹੁੰਦੀ ਹੈ ਜੋ ਖੇਡਾਂ ਵਰਗੀਆਂ ਸ਼ਰੀਰਕ ਗਤੀਵਿਧੀਆਂ ਨਾਲ ਸੰਭਵ ਹੈ।

ਇਸ ਦੋ ਰੋਜ਼ਾ ਖੇਡ ਮੇਲੇ ਵਿੱਚ 11 ਬਲਾਕਾਂ ਦੇ 400 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ, ਇਸ ਮੌਕੇ 100 ਮੀਟਰ, 200 ਮੀਟਰ, ਦੌੜ 400 ਮੀਟਰ, 3000 ਮੀਟਰ ਦੌੜ ਲੜਕੇ ਅਤੇ ਲੜਕੀਆਂ ਅੰਡਰ-14,ਅੰਬਰ-17, ਅੰਡਰ-19, ਲੰਬੀ ਛਾਲ, ਸ਼ਾਟਪੁੱਟ, ਜੈਵਲਿਨ ਥ੍ਰੋ, ਹੈਮਰ ਥ੍ਰੋ, 400 ਮੀਟਰ ਰਿਲੇਅ ਦੌੜ ਆਦਿ ਖੇਡਾਂ ਵਿੱਚ ਵਿਦਿਆਰਥੀਆਂ ਨੇ ਜੌਹਰ ਦਿਖਾਏ ਅਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਰੌਬੀ ਸੰਧੂ ਪੀ.ਏ, ਮਨਦੀਪ ਸਿੰਘ ਸਰਪੰਚ ਪਿਆਰੇਆਣਾ, ਬਲਕਾਰ ਸਿੰਘ ਗਿੱਲ, ਅਕਸ਼ ਕੁਮਾਰ ਡੀਐਮ ਸਪੋਰਟਸ, ਜਸਵਿੰਦਰ ਸਿੰਘ ਮਹਿਰੋਕ ਸਕੱਤਰ, ਗੁਰਿੰਦਰ ਸਿੰਘ ਸਹਾਇਕ ਸਕੱਤਰ, ਜਸਬੀਰ ਕੌਰ ਟੈਕਨੀਕਲ, ਨਵਿੰਦਰ ਕੁਮਾਰ, ਜਰਮਨਜੀਤ ਸਿੰਘ, ਬਲਜਿੰਦਰਪਾਲ ਸਿੰਘ, ਸੁਖਚੈਨ ਸਿੰਘ ਸਟੈਨੋ,ਦਲਵੀਰ ਸਿੰਘ, ਸੋਨੂ ਬਾਲਾ, ਮੋਨਿਕਾ ਰਾਣੀ, ਮਨਦੀਪ ਕੌਰ,ਅਮਨਦੀਪ ਤਿਲਕਰਾਜ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button