Ferozepur News

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਹਲਵਾਈ ਯੂਨੀਅਨ ਨਾਲ ਕੀਤੀ ਗਈ ਮੀਟਿੰਗ

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਹਲਵਾਈ ਯੂਨੀਅਨ ਨਾਲ ਕੀਤੀ ਗਈ ਮੀਟਿੰਗ

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਹਲਵਾਈ ਯੂਨੀਅਨ ਨਾਲ ਕੀਤੀ ਗਈ ਮੀਟਿੰਗ

ਫਿਰੋਜ਼ਪੁਰ, 1 ਅਕਤੂਬਰ 2025: ਤਿਉਹਾਰਾ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਅਤੇ ਡਾ. ਸਰਬਜੀਤ ਕੌਰ ਫੂਡ ਸੇਫਟੀ ਅਫਸਰ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਸ਼ਹਿਰ/ ਛਾਉਣੀ ਹਲਵਾਈ ਯੂਨੀਅਨ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵਤਾ ਭਰਪੂਰ ਮਠਿਆਈਆਂ ਮਿਲ ਸਕਣ ਬਾਰੇ ਵਿਚਾਰ ਵਟਾਦਰਾ ਕੀਤਾ ਗਿਆ। ਇਸ ਮੌਕੇ ਫੂਡ ਸੇਫਟੀ ਅਫਸਰ ਵੱਲੋਂ ਸਾਫ-ਸਫਾਈ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਕਿਹਾ ਕਿ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਪੰਜਾਬ ਸਰਕਾਰ ਵੱਲੋ ਪ੍ਰਮਾਨਿਤ ਹੋਏ ਰੰਗਾਂ ਦੀ ਹੀ ਵਰਤੋਂ ਕੀਤੀ ਜਾਵੇ। ਮਠਿਆਈਆਂ ਵਿੱਚ ਵਰਤੋਂ ਹੋਣ ਵਾਲੇ ਸ਼ੁੱਧ ਪਦਾਰਥਾਂ ਦੀ ਵਰਤੋ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸ਼ੁੱਧਤਾਂ ਜਾਣਨ ਲਈ ਮਿਤੀ 26/09/2025 ਨੂੰ 12 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾਂ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਅਧੀਨ ਕਾਰਵਾਈ ਅਰੰਭੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button