Ferozepur News

ਅਗਾਂਹ ਵਧੂ ਕਿਸਾਨ ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਵਾਤਾਵਰਨ ਦਾ ਰਖਵਾਲਾ ਕਿਸਾਨ ਗੁਰਵਿੰਦਰ ਸਿੰਘ

ਅਗਾਂਹ ਵਧੂ ਕਿਸਾਨ ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਵਾਤਾਵਰਨ ਦਾ ਰਖਵਾਲਾ ਕਿਸਾਨ ਗੁਰਵਿੰਦਰ ਸਿੰਘ
ਅਗਾਂਹ ਵਧੂ ਕਿਸਾਨ ਇਲਾਕੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਫਿਰੋਜ਼ਪੁਰ 1 ਅਕਤੂਬਰ 2025: ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਗੁਰੂਹਰਸਹਾਏ ਦੇ ਪਿੰਡ ਮੋਠਾਂਵਾਲਾ ਦੇ ਅਗਾਂਹਵਧੂ ਅਤੇ ਵਾਤਾਵਰਨ ਦੇ ਰਖਵਾਲੇ ਕਿਸਾਨ ਗੁਰਵਿੰਦਰ ਸਿੰਘ ਪੁੱਤਰ ਵੀਰ ਸਿੰਘ ਨੇ ਫਿਰੋਜ਼ਪੁਰ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੋਈ ਹੈ ਅਤੇ ਇਸੇ ਕਰਕੇ ਵਾਤਾਵਰਣ ਦਾ ਰਖਵਾਲਾ ਵੀ ਬਣਿਆ ਹੋਇਆ ਹੈ। ਵਾਤਾਵਰਨ ਦਾ ਰਖਵਾਲਾ ਕਿਸਾਨ ਸੁਖਦੀਪ ਸਿੰਘ ਖੁਦ ਜ਼ਮੀਨ ਵਿੱਚ ਖੇਤੀ ਕਰਦਾ ਹੈ ਅਤੇ ਪਿੱਛਲੇ ਕਈ ਸਾਲਾਂ ਤੋਂ ਆਪਣੀ ਫਸਲ ਦੀ ਰਹਿੰਦ- ਖੂਹਿੰਦ ਨੂੰ ਕਦੇ ਵੀ ਅੱਗ ਨਹੀਂ ਲਗਾਉਂਦਾ।

ਕਿਸਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਉਹ ਝੋਨੇ ਦੀ ਪਰਾਲੀ ਨੂੰ ਹੈਪੀ ਸੀਡਰ ਅਤੇ ਐੱਮ. ਬੀ ਪਲੋਅ ਅਤੇ ਹੋਰ ਆਧੁਨਿਕ ਮਸ਼ੀਨਰੀ ਨਾਲ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਉਹ ਖੇਤੀਬਾੜੀ ਦੇ ਆਧੁਨਿਕ ਸੰਦਾ ਦੀ ਵਰਤੋਂ ਕਰਕੇ ਪਰਾਲੀ ਦੀ ਸਾਂਭ ਸੰਭਾਲ ਕਰਦਾ ਰਿਹਾ ਹੈ। ਕਿਸਾਨ ਨੇ ਕਿਹਾ ਕਿ ਉਸ ਦੀ ਕਣਕ ਦੀ ਫਸਲ ਵਿੱਚ ਕਦੇ ਕੋਈ ਸਮੱਸਿਆ ਨਹੀਂ ਆਈ। ਉਸ ਨੇ ਦੱਸਿਆ ਕਿ ਉਹ ਜਿੱਥੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ਉੱਥੇ ਹੀ ਉਸ ਦੀ ਕਣਕ ਦਾ ਝਾੜ ਵੀ ਬਹੁਤ ਵਧੀਆ ਨਿਕਲਦਾ ਹੈ।

ਉਸ ਨੇ ਕਿਹਾ ਕਿ ਉਹ ਆਪਣੇ ਬਾਕੀ ਕਿਸਾਨ ਭਰਾਵਾਂ ਨੂੰ ਵੀ ਜਾਗਰੂਕ ਕਰ ਰਿਹਾ ਹੈ ਕਿ ਉਹ ਆਪਣੇ ਝੋਨੇ ਦੀ ਫਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਜ਼ਮੀਨ ਵਿੱਚ ਹੀ ਰਲਾਉਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਬਣੀ ਰਹੇ ਅਤੇ ਉਹ ਆਪਣੀ ਧਰਤੀ ਦੇ ਰਖਵਾਲੇ ਸਾਬਤ ਹੋਣ| ਕਿਸਾਨ ਗੁਰਵਿੰਦਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਨ ਨੂੰ ਦੂਸਿਤ ਹੋਣ ਤੋਂ ਬਚਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣਾ ਜਰੂਰੀ ਹੈ ਤਾਂ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੌਣ-ਪਾਣੀ ਅਤੇ ਧਰਤੀ ਨੂੰ ਸੁਰਖਿਅਤ ਰੱਖ ਸਕਦੇ|

Related Articles

Leave a Reply

Your email address will not be published. Required fields are marked *

Back to top button