Ferozepur News

ਅਗਾਂਹਵਧੂ ਕਿਸਾਨ ਚਮਕੌਰ ਸਿੰਘ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਵਾਤਾਵਰਨ ਦਾ ਬਣਿਆ ਰਖਵਾਲਾ ਕਿਸਾਨ ਚਮਕੌਰ ਸਿੰਘ

ਅਗਾਂਹਵਧੂ ਕਿਸਾਨ ਚਮਕੌਰ ਸਿੰਘ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਅਗਾਂਹਵਧੂ ਕਿਸਾਨ ਚਮਕੌਰ ਸਿੰਘ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਵਾਤਾਵਰਨ ਦਾ ਬਣਿਆ ਰਖਵਾਲਾ ਕਿਸਾਨ ਚਮਕੌਰ ਸਿੰਘ

ਗੁਰੂਹਰਸਹਾਏ/ ਫਿਰੋਜ਼ਪੁਰ 3 ਅਕਤੂਬਰ 2025: ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਗੁਰੂਹਰਸਹਾਏ ਦੇ ਅਗਾਂਹਵਧੂ ਕਿਸਾਨ ਚਮਕੌਰ ਸਿੰਘ ਪੁੱਤਰ ਨਿਰਭੈ ਸਿੰਘ ਪਿੰਡ ਮੋਠਾਂ ਵਾਲਾ ਜੋ ਪਿਛਲੇ ਕਈ ਸਾਲਾ ਤੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲ਼ੀ ਅਤੇ ਕਣਕ ਦੇ ਨਾੜ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਿਹਾ ਹੈ ਅਤੇ ਪੰਜਾਬ ਦੇ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਨ ਪੱਖੀ ਸੋਚ ਅਪਣਾ ਕੇ ਪਰਾਲੀ ਅਤੇ ਨਾੜ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਵਾਹ ਕੇ ਫਸਲ ਬੀਜਣ ਲਈ ਪ੍ਰੇਰਣਾ ਸਰੋਤ ਬਣਿਆ ਹੈ।

ਵਾਤਾਵਰਨ ਦਾ ਰਖਵਾਲਾ ਕਿਸਾਨ ਚਮਕੌਰ ਸਿੰਘ ਪਿਛਲੇ 3-4 ਸਾਲਾਂ ਤੋਂ ਝੋਨੇ ਦੀ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਮਲਚਰ ਅਤੇ ਐੱਮ.ਬੀ. ਪਲੋਅ ਅਤੇ ਹੋਰ ਆਧੁਨਿਕ ਮਸ਼ੀਨਰੀ ਨਾਲ ਖੇਤ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਉਹ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨਿਪਟਾਰਾ / ਸਾਂਭ ਸੰਭਾਲ ਕਰਦਾ ਆ ਰਿਹਾ ਹੈ। ਕਿਸਾਨ ਨੇ ਕਿਹਾ ਕਿ ਉਸ ਦੀ ਫ਼ਸਲ ਦੇ ਝਾੜ ਵਿੱਚ ਕਦੇ ਕੋਈ ਸਮੱਸਿਆ ਨਹੀਂ ਆਈ। ਉਸ ਨੇ ਦੱਸਿਆ ਕਿ ਉਹ ਜਿੱਥੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ਉੱਥੇ ਹੀ ਉਸ ਦੀ ਕਣਕ / ਝੋਣੇ ਦਾ ਝਾੜ ਵੀ ਬਹੁਤ ਵਧੀਆ ਨਿਕਲਦਾ ਹੈ। ਇਸ ਤੋਂ ਇਲਾਵਾ ਖੇਤ ਦੀ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿੱਚ ਵੀ ਕਾਫ਼ੀ ਸੁਧਾਰ ਦੇਖਣ ਨੂੰ ਮਿਲਿਆ ਹੈ ਜਿਸ ਕਾਰਨ ਯੂਰੀਆ ਅਤੇ ਹੋਰ ਖਾਦਾਂ ਦੀ ਖਪਤ ਵਿੱਚ ਵੀ ਕਮੀ ਆਈ ਹੈ।

ਉਸ ਨੇ ਬਾਕੀ ਕਿਸਾਨ ਭਰਾਵਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲਦਿਆਂ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਨੂੰ ਸਮਝਦੇ ਹੋਏ ਵਾਤਾਵਰਨ ਪੱਖੀ ਸੋਚ ਅਪਣਾ ਕੇ ਖੇਤੀ ਕਰਨ ਦੀ ਅਪੀਲ ਕੀਤੀ। ਅਗਾਂਹਵਧੂ ਕਿਸਾਨ ਚਮਕੌਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਜ਼ਮੀਨ ਵਿੱਚ ਹੀ ਰਲਾਉਣ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਬਣੀ ਰਹੇ।

Related Articles

Leave a Reply

Your email address will not be published. Required fields are marked *

Back to top button