Ferozepur News

ਰਾਣਾ ਸੋਢੀ ਨੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੀਜੀਆਈ ਦੀ ਓਪੀਡੀ ਜਲਦੀ ਸ਼ੁਰੂ ਕਰਨ ਦਾ ਦਿੱਤਾ ਭਰੋਸਾ

ਰਾਣਾ ਸੋਢੀ ਨੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੀਜੀਆਈ ਦੀ ਓਪੀਡੀ ਜਲਦੀ ਸ਼ੁਰੂ ਕਰਨ ਦਾ ਦਿੱਤਾ ਭਰੋਸਾ

ਰਾਣਾ ਸੋਢੀ ਨੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੀਜੀਆਈ ਦੀ ਓਪੀਡੀ ਜਲਦੀ ਸ਼ੁਰੂ ਕਰਨ ਦਾ ਦਿੱਤਾ ਭਰੋਸਾ

ਫ਼ਿਰੋਜ਼ਪੁਰ 7 ਅਕਤੂਬਰ, 2025:  ਅੱਜ ਭਾਰਤ ਦੇ ਮਾਨਯੋਗ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਣਾ ਸੋਢੀ ਨੇ ਦੱਸਿਆ ਕਿ ਫਿਰੋਜ਼ਪੁਰ ਵਿਖੇ ਬਣਨ ਵਾਲੇ ਪੀ ਜੀ ਆਈ ਹਸਪਤਾਲ ਨੂੰ ਜਲਦ ਨਿਰਮਾਣ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ। ਇਸ ਸਮੇਂ ਸਭ ਤੋਂ ਗੰਭੀਰ ਮੁੱਦਾ ਪੰਜਾਬ ਦੇ ਲੋਕਾਂ ਜਾਨ ਮਾਲ ਦੀ ਰਾਖੀ ਬਾਰੇ ਵੀ ਚਰਚਾ ਕੀਤੀ। ਉਹਨਾਂ ਨੇ ਵਿਸ਼ਵਾਸ ਦਵਾਇਆ ਕੇ ਸਾਰੇ ਮਸਲੇ ਉਹਨਾ ਦੇ ਧਿਆਨ ਚ ਹਨ ਅਤੇ ਜਲਦੀ ਹੱਲ ਕੀਤੇ ਜਾਣਗੇ। ਰਾਣਾ ਸੋਢੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰੀ ਪੰਜਾਬ ਨੂੰ ਲੈ ਕਿ ਕਾਫ਼ੀ ਗੰਭੀਰ ਹਨ, ਓਹਨਾ ਕਿਹਾ ਕਿ ਉਹ ਪੰਜਾਬ ਦੇ ਹਰ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਇਸ ਕਰਕੇ ਇਸ ਦੀਆ ਸਮੱਸਿਆਵਾ ਵੀ ਅਲੱਗ ਹਨ। ਇਸ ਸਮੇ ਰਾਣਾ ਸੋਢੀ ਨੇ ਤਾਰੋ ਪਾਰ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਬਾਰੇ ਵੀ ਗ੍ਰਹਿ ਮੰਤਰੀ ਨਾਲ ਖੁੱਲ ਕੇ ਗੱਲਬਾਤ ਕੀਤੀ। ਰਾਣਾ ਸੋਢੀ ਨੇ ਤਾਰੋ ਪਾਰ ਜਮੀਨ ਤੇ ਖੇਤੀ ਕਰਦੇ ਕਿਸਾਨਾਂ ਦੀਆ ਸਮੱਸਿਆਵਾਂ ਵੀ ਦੱਸੀਆਂ ਤੇ ਮੰਗ ਕੀਤੀ ਕਿ ਤਾਰੋ ਪਾਰ ਜਮੀਨ ਦੀ ਮਾਲਕੀ ਓਥੋਂ ਦੇ ਕਿਸਾਨਾਂ ਨੂੰ ਦਿੱਤੀ ਜਾਵੇ।

ਇਸ ਤੋ ਇਲਾਵਾ ਉਹਨਾਂ ਫਿਰੋਜ਼ਪੁਰ ਛਾਉਨੀ ਦੇ ਨੋਟੀਫਾਈਡ ਏਰੀਆ ਨੂੰ ਵਧਾਉਣ ਦੀ ਮੰਗ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖੀ ਤੇ ਕਿਹਾ ਕੇ ਸਿਵਲ ਏਰੀਏ ਦੇ ਲੋਕਾਂ ਨੂੰ ਵਧ ਤੋਂ ਵੱਧ ਮਾਲਕੀ ਹੱਕ ਦਿੱਤੇ ਜਾਣ। ਇਸ ਤੋ ਇਲਾਵਾ ਉਹਨਾਂ ਨੇ ਕਾਨੂੰਨ ਵਿਵਸਥਾ ਬਾਰੇ ਵੀ ਸਾਰੀ ਜਾਣਕਾਰੀ ਗ੍ਰਹਿ ਮੰਤਰੀ ਸਾਹਮਣੇ ਰੱਖੀ ਤੇ ਮੰਗ ਕੀਤੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਸਰਕਾਰ ਇਸ ਵੱਲ ਵਿਸ਼ੇਸ਼ ਧਿਆਨ ਦੇਵੇ। ਉਹਨਾਂ ਨੇ ਪੰਜਾਬ ਵਿਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੀ ਮੰਗ ਵੀ ਰੱਖੀ ਕਿਉਕਿ ਪੰਜਾਬ ਵਿਚ ਇਸ ਸਮੇ ਗੁੰਡਾਗਰਦੀ ਐਨੀ ਵੱਧ ਚੁੱਕੀ ਹੈ ਕੇ ਆਮ ਆਦਮੀ ਨੂੰ ਸੜਕਾ ਤੇ ਚੱਲਣਾ ਵੀ ਔਖਾ ਹੋਇਆ ਪਿਆ ਹੈ ਤੇ ਪੰਜਾਬ ਸਰਕਾਰ ਇਸ ਸਮੇ ਮੂਕ ਦਰਸ਼ਕ ਬਣੀ ਹੋਈ ਹੈ।

ਇਸ ਤੋ ਇਲਾਵਾ ਪੰਜਾਬ ਵਿੱਚ ਆਏ ਹੜਾ ਦੌਰਾਨ ਹੋਏ ਨੁਕਸਾਨ ਬਾਰੇ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਵੇਰਵੇ ਨਾਲ ਦੱਸਦਿਆ ਮੰਗ ਕੀਤੀ ਕਿ ਪੰਜਾਬ ਵਿੱਚ ਹੋਏ ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ। ਫਿਰੋਜ਼ਪੁਰ ਵਿੱਚ ਬਣ ਰਹੇ ਪੀਜੀਆਈ ਹਸਪਤਾਲ ਨੂੰ ਜਲਦੀ ਬਣਾਉਣ ਅਤੇ ਹਸਪਤਾਲ ਦਾ ਜਲਦੀ ਤੋ ਜਲਦੀ ਉਦਘਾਟਨ ਕਰਨ ਤਾ ਜੋ ਆਮ ਲੋਕਾਂ ਨੂੰ ਬਿਹਤਰ ਇਲਾਜ ਲਈ ਦੂਰ ਦੁਰਾਡੇ ਨਾ ਜਾਣਾ ਪਵੇ। ਰਾਣਾ ਸੋਢੀ ਨੇ ਕਿਹਾ ਕਿ ਗ੍ਰਹਿ ਮੰਤਰੀ ਜੀ ਨੇ ਸਾਰੀਆ ਮੰਗਾਂ ਨੂੰ ਜਲਦੀ ਜਲਦੀ ਪੂਰਾ ਕਰਨ ਦਾ ਭਰੋਸਾ ਦਿਵਾਇਆ ।

Related Articles

Leave a Reply

Your email address will not be published. Required fields are marked *

Back to top button