Ferozepur News

ਐਨ.ਡੀ.ਆਰ.ਐਫ਼ ਦੀ ਟੀਮ ਨੇ ਹੜ੍ਹ ਤੇ ਐਮਰਜੈਂਸੀ ਸਥਿਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਐਨ.ਡੀ.ਆਰ.ਐਫ਼ ਦੀ ਟੀਮ ਨੇ ਹੜ੍ਹ ਤੇ ਐਮਰਜੈਂਸੀ ਸਥਿਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਐਨ.ਡੀ.ਆਰ.ਐਫ਼ ਦੀ ਟੀਮ ਨੇ ਹੜ੍ਹ ਤੇ ਐਮਰਜੈਂਸੀ ਸਥਿਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 08 ਅਕਤੂਬਰ 2025 : 7 ਐਨ.ਡੀ.ਆਰ.ਐਫ਼ / ਟੀਮ 7-ਈ / ਫੈਮਐਕਸ ਫ਼ਿਰੋਜ਼ਪੁਰ ਵੱਲੋਂ ਅੱਜ ਪਿੰਡ ਟੇਂਡੀ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਅਤੇ ਸਕੂਲ ਸੇਫਟੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਕੰਸਲਟੈਂਟ ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਨਰਿੰਦਰ ਚੌਹਾਨ ਨੇ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਟੀਮ ਵੱਲੋਂ ਸਥਾਨਕ ਨਿਵਾਸੀਆਂ ਨੂੰ ਹੜ੍ਹ, ਭੂਚਾਲ, ਅੱਗ ਅਤੇ ਹੋਰ ਐਮਰਜੈਂਸੀ ਸਥਿਤੀਆਂ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਉਪਾਅ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਸਵੈ-ਸੁਰੱਖਿਆ ਅਤੇ ਬਚਾਅ ਤਰੀਕਿਆਂ ਬਾਰੇ ਡੈਮੋ ਦੇ ਕੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਟੀਮ ਵੱਲੋਂ ਡਿਪਟੀ ਡਾਇਰੈਕਟਰ ਫੈਕਟਰੀ ਨਾਲ ਮੀਟਿੰਗ ਕੀਤੀ ਅਤੇ ਕ੍ਰਿਸ਼ਨਾ ਕੋਲਡ ਸਟੋਰ ਵਿਖੇ ਸੁਰੱਖਿਆ ਇੰਤਜ਼ਾਮਾਂ ਦੀ ਚੈਕਿੰਗ ਕੀਤੀ ਗਈ ।

ਐਨ.ਡੀ.ਆਰ.ਐਫ਼ ਟੀਮ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਲੋਕਾਂ ਵਿੱਚ ਸੁਰੱਖਿਆ ਪ੍ਰਤੀ ਸਚੇਤਨਾ ਪੈਦਾ ਕਰਨ ਅਤੇ ਆਪਦਾ ਪ੍ਰਬੰਧਨ ਪ੍ਰਤੀ ਤਿਆਰੀ ਵਧਾਉਣ ਲਈ ਬਹੁਤ ਲਾਭਕਾਰੀ ਸਾਬਤ ਹੋਣਗੇ।
ਇਸ ਮੌਕੇ ਸਥਾਨਕ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲਿਆ ਗਿਆ।

Related Articles

Leave a Reply

Your email address will not be published. Required fields are marked *

Back to top button