Ferozepur News
DEBB ਫਿਰੋਜ਼ਪੁਰ ਨੌਜਵਾਨਾਂ ਨੂੰ ਮੌਕਿਆਂ ਨਾਲ ਜੋੜਦਾ ਹੈ, ਨੌਕਰੀ ਮੇਲੇ ਵਿੱਚ 20 ਚੁਣੇ ਗਏ
DEBB ਫਿਰੋਜ਼ਪੁਰ ਨੌਜਵਾਨਾਂ ਨੂੰ ਮੌਕਿਆਂ ਨਾਲ ਜੋੜਦਾ ਹੈ, ਨੌਕਰੀ ਮੇਲੇ ਵਿੱਚ 20 ਚੁਣੇ ਗਏ

ਫ਼ਿ਼ਰੋਜ਼ਪੁਰ, 10 ਅਕਤੂਬਰ, 2025: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਰੋਜਗਾਰ ਮੇਲਾ ਲਗਾਇਆ ਗਿਆ।
ਇਸ ਸਬੰਧੀ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਪੰਜਾਬ ਸੇਵਾ ਕੇਂਦਰ ਫਿਰੋਜ਼ਪੁਰ ਵੱਲੋਂ ਭਾਗ ਲਿਆ ਗਿਆ ਅਤੇ ਡਾਟਾ ਐਂਟਰੀ ਉਪਰੇਟਰ ਦੀਆਂ 20 ਅਸਾਮੀਆਂ ਲਈ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ। ਸਭ ਤੋਂ ਪਹਿਲਾਂ ਕੈਂਪ ਵਿੱਚ ਹਾਜ਼ਰ ਪ੍ਰਾਰਥੀਆਂ ਦਾ ਟਾਈਪ ਟੈਸਟ ਲਿਆ ਗਿਆ ਅਤੇ ਪਾਸ ਪ੍ਰਾਰਥੀਆਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਕੈਂਪ ਵਿੱਚ 150 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ 20 ਪ੍ਰਾਰਥੀਆਂ ਨੂੰ ਇਹਨਾਂ ਅਸਾਮੀਆਂ ਲਈ ਸ਼ਾਰਟਲਿਸਟ ਕਰ ਲਿਆ ਗਿਆ।
ਸ਼੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ’ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਪੰਜਾਬ ਸੇਵਾ ਕੇਂਦਰ, ਫਿਰੋਜ਼ਪੁਰ ਵੱਲੋਂ ਇਸ ਮੇਲੇ ਵਿੱਚ ਯਸ਼ਪਾਲ ਸ਼ਰਮਾ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਫਿਰੋਜ਼ਪੁਰ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਗਈ।





